ਪੱਤਰ ਪ੍ਰੇਰਕ
ਭਦੌੜ, 7 ਫਰਵਰੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਪੁਲੀਸ ਅਤੇ ਫ਼ੌਜ ਨੇ ਭਦੌੜ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਪੂਰੇ ਸ਼ਹਿਰ ਦੇ ਮੁੱਖ ਰਸਤਿਆਂ ਵਿੱਚ ਕੀਤਾ ਗਿਆ। ਜਿਸ ਦੀ ਅਗਵਾਈ ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਰਮਨਦੀਪ ਸਿੰਘ ਨੇ ਕੀਤੀ। ਇੰਸਪੈਕਟਰ ਰਮਨਦੀਪ ਸਿੰਘ ਨੇ ਕਿਹਾ ਕਿ ਚੋਣਾਂ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ, ਜਿਸ ਲਈਪੁਲੀਸ ਤੇ ਫ਼ੌਜ ਮੁਸਤੈਦ ਹੈ। ਉਨ੍ਹਾਂ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਸਦਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਇੱਥੇ ਪੁਲੀਸ ਵੱਲੋਂ ਡੀ.ਐੱਸ.ਪੀ. ਬਲਜੀਤ ਸਿੰਘ ਬਰਾੜ ਦੀ ਅਗਵਾਈ ’ਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ’ਚ ਪੁਲੀਸ ਅਤੇ ਪੈਰਾਮਿਲਟਰੀ ਫੋਰਸ ਦੇ ਜਵਾਨ ਸ਼ਾਮਲ ਸਨ।। ਫਲੈਗ ਮਾਰਚ ਸੁਖਪੁਰਾ, ਮੌੜ, ਬੁਰਜ ਫਤਹਿਗੜ੍ਹ ਅਤੇ ਸ਼ਹਿਣਾ ਦੇ ਵੱਖ ਵੱਖ ਮੁਹੱਲਿਆਂ ਵਿੱਚੋਂ ਦੀ ਲੰਘਿਆ। ਡੀ.ਐੱਸ.ਪੀ. ਬਰਾੜ ਨੇ ਇਸ ਮੌਕੇ ’ਤੇ ਕਿਹਾ ਕਿ ਫਲੈਗ ਮਾਰਚ ਰਾਹੀ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਦਾ ਸੰਦੇਸ਼ ਦਿੱਤਾ ਗਿਆ ਹੈ।