ਚਾਉਕੇ: ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਦੀ ਨੈਸ਼ਨਲ ਗੋਲਡ ਮੈਡਲ ਜੇਤੂ ਖਿਡਾਰਨ ਸੁਮਨਦੀਪ ਕੌਰ ਗਿੱਲ ਕਲਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਤਕੇ ਦੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ। ਸੰਸਥਾ ਦੇ ਖੇਡ ਵਿਭਾਗ ਦੇ ਮੁਖੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਖਿਡਾਰਨ ਨੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਸਮਾਪਤ ਹੋਈਆਂ ਖੇਡਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ। ਚੇਅਰਮੈਨ ਐਸਐਸ ਚੱਠਾ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਗਤਕੇ ਦੀ ਖੇਡ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕਰਨ ਦਾ ਅਹਿਦ ਲਿਆ। ਐਮਡੀ ਮਨਜੀਤ ਕੌਰ ਚੱਠਾ ਨੇ ਜੇਤੂ ਖਿਡਾਰਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਰਵਣ ਸਿੰਘ ਚੱਠਾ, ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਤੇ ਰਜਿੰਦਰ ਕੁਮਾਰ ਤ੍ਰਿਪਾਠੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ