ਮਾਨਸਾ ਸ਼ਹਿਰ ਵਿੱਚ ਹੜ੍ਹ ਵਰਗੇ ਹਾਲਾਤ; ਸੜਕਾਂ ਤੇ ਗਲੀਆਂ ਹੋਈਆਂ ਜਲਥਲ : The Tribune India

ਮਾਨਸਾ ਸ਼ਹਿਰ ਵਿੱਚ ਹੜ੍ਹ ਵਰਗੇ ਹਾਲਾਤ; ਸੜਕਾਂ ਤੇ ਗਲੀਆਂ ਹੋਈਆਂ ਜਲਥਲ

ਮਾਨਸਾ ਸ਼ਹਿਰ ਵਿੱਚ ਹੜ੍ਹ ਵਰਗੇ ਹਾਲਾਤ; ਸੜਕਾਂ ਤੇ ਗਲੀਆਂ ਹੋਈਆਂ ਜਲਥਲ

ਮਾਨਸਾ ਵਿੱਚ ਬਚਤ ਭਵਨ ਦੀ ਡਿੱਗੀ ਕੰਧ। -ਫੋਟੋ: ਸੁਰੇਸ਼

ਮਾਨਸਾ (ਪੱਤਰ ਪ੍ਰੇਰਕ): ਇਥੇ ਲਗਾਤਾਰ 12 ਘੰਟੇ ਮੀਂਹ ਪੈਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਗਈ ਹੈ। ਬੱਸ ਅੱਡੇ, ਠੀਕਰੀਵਾਲਾ ਚੌਕ, ਬਜ਼ਾਰਾਂ ਤੇ ਗਲੀ ਮੁਹੱਲਿਆਂ ’ਚ ਲੱਕ-ਲੱਕ ਭਰੇ ਪਾਣੀ ਨੇ ਲੋਕਾਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ। ਸ਼ਹਿਰ ਦੇ ਬਾਜ਼ਾਰ ਅੱਜ ਮੀਂਹ ਕਾਰਨ ਬੰਦ ਰਹੇ ਅਤੇ ਕਈ ਦੁਕਾਨਾਂ ਵਿੱਚ ਪਾਣੀ ਭਰ ਗਿਆ। ਸ਼ਹਿਰ ਵਿੱਚ ਹਰ ਪਾਸੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਮਾਨਸਾ ਦਾ ਅੰਡਰਬਰਿੱਜ ਵੀ ਪਾਣੀ ਨਾਲ ਜਲਥਲ ਹੋ ਗਿਆ। ਬੱਸ ਅੱਡੇ ਦੇ ਸਾਹਮਣੇ ਚੌਕ ਤੇ ਬਜ਼ਾਰ ’ਚ ਵੀ ਕਈ ਕਈ ਫੁੱਟ ਪਾਣੀ ਦਿਖਾਈ ਦੇ ਰਿਹਾ ਹੈ ਅਤੇ ਸ਼ਹਿਰ ਵਾਸੀ ਨਗਰ ਕੌਂਸਲ, ਸੀਵਰੇਜ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕੋਸਦੇ ਹੋਏ ਨਜ਼ਰ ਆ ਰਹੇ ਸਨ। ਮੀਂਹ ਦੇ ਪਾਣੀ ਨੇ ਅਧਿਕਾਰੀਆਂ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਹੈ। ਸੀਵਰੇਜ ਓਵਰਫ਼ਲੋ ਹੋਣ ਕਾਰਨ ਪਹਿਲਾਂ ਹੀ ਲੋਕ ਮੁਸ਼ਕਿਲਾਂ ’ਚ ਫ਼ਸੇ ਰਹਿੰਦੇ ਹਨ ਤੇ ਮੀਂਹ ਕਾਰਨ ਸ਼ਹਿਰ ਵਾਸੀਆਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰ ਵੇਲੇ ਮੀਂਹ ਦੌਰਾਨ ਸਕੂਲ ਗਏ ਬੱਚਿਆਂ ਨੂੰ ਵਾਪਸ ਘਰ ਲਿਆਉਣ ਲਈ ਮਾਪੇ ਪ੍ਰੇਸ਼ਾਨ ਹੁੰਦੇ ਰਹੇ। ਇਥੋਂ ਦੇ ਬਾਲ ਭਵਨ ਕੰਪਲੈਕਸ ਦੀ ਕੰਧ ਵੀ ਡਿੱਗ ਪਈ ਅਤੇ ਥਾਣਾ ਸਿਟੀ-2 ਮਾਨਸਾ ਦੇ ਕਮਰਿਆਂ ਦੀਆਂ ਛੱਤਾਂ ਵੀ ਚਿਉਂ ਰਹੀਆਂ ਸਨ। ਮਾਨਸਾ ਦੇ ਐੱਸਡੀਐੱਮ ਹਰਜਿੰਦਰ ਸਿੰਘ ਜੱਸਲ ਦਾ ਕਹਿਣਾ ਹੈ ਕਿ ਭਾਈ ਗੁਰਦਾਸ ਵਾਲੇ ਟੋਭੇ ਦਾ ਮਸਲਾ ਹੱਲ ਹੋਇਆ ਹੁੰਦਾ ਤਾਂ ਅਜਿਹੇ ਦਿਨ ਦੇਖਣੇ ਹੀ ਨਾ ਪੈਂਦੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਇਸ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚੋਂ ਪ੍ਰਸ਼ਾਸਨ ਨੇ ਮੋਟਰਾਂ ਲਗਾ ਕੇ ਪਾਣੀ ਕੱਢਣਾ ਆਰੰਭ ਕਰ ਦਿੱਤਾ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਵਿੱਚ 25 ਸਤੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮਾਲਵਾ ਖੇਤਰ ਦੇ ਕੁੱਝ ਹਿੱਸਿਆਂ ਨੂੰ ਛੱਡਕੇ ਪੂਰੇ ਪੰਜਾਬ ਵਿੱਚ ਮੌਸਮ ਖ਼ਰਾਬ ਰਹੇਗਾ। ਮੀਂਹਾਂ ਕਾਰਨ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਵੀ ਹੇਠਾਂ ਆ ਸਕਦਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਰਾਜ ਕੁਮਾਰ ਪਾਲ ਅਨੁਸਾਰ ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ ਤੇ ਫਾਜ਼ਿਲਕਾ ਵਿੱਚ ਮੌਸਮ ਆਮ ਤੌਰ ’ਤੇ ਠੀਕ ਰਹਿਣ ਦੀਆਂ ਸੂਚਨਾਵਾਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All