ਹੜ੍ਹਾਂ ਦੀ ਮਾਰ: ਮੁਆਵਜ਼ੇ ਦੀ ਮੰਗ ਨੂੰ ਲੈਕੇ ਡੀਸੀ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਧਰਨਾ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਧਰਨੇ ਨੂੰ ਸੰਬੋਧਨ...
Advertisement
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ।
ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਲੰਘੇ ਦਿਨੀਂ ਪੰਜਾਬ ’ਚ ਆਏ ਹੜ੍ਹਾਂ ਦੌਰਾਨ 59 ਵਿਅਕਤੀਆਂ ਦੀ ਮੌਤ ਹੋ ਗਈ, ਲੱਖਾਂ ਏਕੜ ਜ਼ਮੀਨ ਤੇ ਫ਼ਸਲਾਂ ਤਬਾਹ ਹੋ ਗਈਆਂ, ਹਜ਼ਾਰਾਂ ਪਸ਼ੂ ਰੁੜ ਗਏ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਨੁਕਸਾਨ ਦੀ ਭਰਪਾਈ ਮੰਗ ਚੁੱਕੀ ਅਤੇ ਕਿਹਾ ਕਿ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਲਈ ਸੂਬੇ ਨੂੰ 25 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ।
ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਡੈਮਾਂ ਤੋਂ ਪਾਣੀ ਛੱਡਣ ਦੀ ਪ੍ਰਕਿਰਿਆ 'ਚ ਸੁਧਾਰ ਕੀਤੇ ਜਾਣ। ਕਾਸ਼ਤਕਾਰਾਂ ਨੂੰ ਫ਼ਸਲ ਦਾ ਮੁਆਵਜ਼ਾ 70 ਹਜ਼ਾਰ ਪ੍ਰਤੀ ਏਕੜ ਤੇ ਮਜ਼ਦੂਰਾਂ ਨੂੰ ਇਸ ਦਾ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਹੋਰ ਮੰਗਾਂ ਸਮੇਤ ਆਪਣਾ ਮੰਗ ਪੱਤਰ ਵੀ ਪ੍ਰਸ਼ਾਸਨ ਨੂੰ ਸੌਂਪਿਆ। ਇਸ ਮੌਕੇ ਚਮਕੌਰ ਸਿੰਘ ਨੈਣੇਵਾਲ, ਦਰਸ਼ਨ ਸਿੰਘ, ਪਵਿੱਤਰ ਸਿੰਘ ਲਾਲੀ, ਜੱਗਾ ਸਿੰਘ ਬਦਰਾ, ਜਗਸੀਰ ਸਿੰਘ ਸੀਰਾ, ਜਗਰਾਜ ਸਿੰਘ ਹਰਦਾਸਪੁਰਾ, ਨਿਰਭੈ ਸਿੰਘ, ਰਾਜਿੰਦਰ ਕਾਨ੍ਹੇਕੇ, ਮਾਸਟਰ ਮਨੋਹਰ ਲਾਲ, ਗੁਰਮੇਲ ਸ਼ਰਮਾ , ਕੁਲਦੀਪ ਸਿੰਘ ਬਰਨਾਲਾ, ਬਹਾਦਰ ਸਿੰਘ , ਬੁੱਕਣ ਸਿੰਘ ਸੱਦੋਵਾਲ , ਰਾਜਿੰਦਰ ਸਿੰਘ ਦਰਾਕਾ, ਮਨਜੀਤ ਰਾਜ, ਗੁਰਦੇਵ ਸਿੰਘ ਮਾਂਗੇਵਾਲ, ਦਰਸ਼ਨ ਸਿੰਘ ਭੈਣੀ ਮਹਿਰਾਜ ਤੇ ਸਿਕੰਦਰ ਸਿੰਘ ਭੂਰੇ ਆਦਿ ਆਗੂਆਂ ਸੰਬੋਧਨ ਕੀਤਾ।
Advertisement
Advertisement