DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Food Supply Inspectors ਹੜਤਾਲ ’ਤੇ

ਜ਼ਿਲ੍ਹਾ ਪੱਧਰੀ ਧਰਨੇ ਮਗਰੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਧਰਨਾ ਦਿੰਦੇ ਖੁਰਾਕ ਸਪਲਾਈ ਇੰਸਪੈਕਟਰ।
Advertisement

ਪੰਜਾਬ ਰਾਜ ਦੇ ਖੁਰਾਕ ਸਪਲਾਈ ਵਿਭਾਗ ਬਰਨਾਲਾ ਵਿੱਚ ਤਾਇਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖੁਰਾਕ ਸਪਲਾਈ ਅਫ਼ਸਰਾਂ ਨੇ ਵਿਭਾਗ ਦੀਆਂ ਕਥਿਤ ਗ਼ਲਤ ਨੀਤੀਆਂ ਜਿਵੇਂ ਤਨਖਾਹਾਂ ਵਿੱਚੋਂ ਨਾਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਤੇ ਬਾਕੀ ਲਟਕਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਅਤੇ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇੰਸਪੈਕਟੋਰੇਟ ਫੂਡ ਸਪਲਾਈ ਯੂਨੀਅਨ ਬਰਨਾਲਾ ਦੇ ਪ੍ਰਧਾਨ ਪ੍ਰੀਤਮੋਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਵੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ (ਪੀ ਡੀ ਐੱਸ) ਅਤੇ ਸੂਬੇ ਦੇ ਅਨਾਜ ਦੀ ਖ਼ਰੀਦ, ਸਾਂਭ-ਸੰਭਾਲ ਅਤੇ ਦੇਸ਼ ਭਰ ਵਿੱਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਤਨਖਾਹਾ ਵਿੱਚੋਂ ‘ਲੇਟ ਡਾਕੂਮੈਂਟ ਰਿਕਵਰੀਆਂ’ ਦੇ ਨਾਂ ’ਤੇ ਭਾਰੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਮੰਤਰੀ ਵਾਰ-ਵਾਰ ਮੀਟਿੰਗ ਮੰਗੇ ਜਾਣ ਦੇ ਬਾਵਜੂਦ ਟਾਲਾ-ਮਟੋਲ ਕਰਨ ਕਾਰਨ ਨਿਰੀਖਕ ਕੇਡਰ ਵਿੱਚ ਭਾਰੀ ਰੋਸ ਹੈ। ਆਗੂਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਵਿਭਾਗ ਵੱਲੋਂ ਅਨਾਜ ਦੀ ਸਾਂਭ-ਸੰਭਾਲ ਲਈ ਲੋੜੀਂਦਾ ਸਟਾਕ ਆਰਟੀਕਲ (ਜਿਵੇਂ ਕਰੇਟ, ਤਰਪਾਲਾਂ ਆਦਿ) ਮੁੱਹਈਆ ਨਹੀਂ ਕਰਵਾਇਆ ਗਿਆ। ਫ਼ੀਲਡ ਸਟਾਫ਼ ਦੇ ਦਫ਼ਤਰਾਂ ਲਈ ਜ਼ਰੂਰੀ ਬੁਨਿਆਦੀ ਢਾਂਚਾ ਮੁੱਹਈਆ ਕਰਵਾਉਣ ਅਤੇਬਕਾਇਆ ਭੱਤੇ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਹੈ।

Advertisement
Advertisement
×