Food Safety Department Firozpur: ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਛਾਪਾ
ਫੂਡ ਸੇਫਟੀ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਅਚਾਨਕ ਮੱਲਾਂਵਾਲਾ ਵਿੱਚ ਗਣੇਸ਼ ਡੇਅਰੀ ’ਤੇ ਛਾਪਾ ਮਾਰ ਕੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਫੂਡ ਸੇਫਟੀ ਟੀਮ ਨੇ ਡੇਅਰੀ ਤੋਂ ਕਰੀਬ 14 ਕੁਇੰਟਲ ਘਿਓ ਬਰਾਮਦ ਕੀਤਾ ਜਿਸ ਦੇ ਨਮੂਨੇ ਲੈ ਕੇ ਜਾਂਚ ਲਈ...
ਫੂਡ ਸੇਫਟੀ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਅਚਾਨਕ ਮੱਲਾਂਵਾਲਾ ਵਿੱਚ ਗਣੇਸ਼ ਡੇਅਰੀ ’ਤੇ ਛਾਪਾ ਮਾਰ ਕੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਫੂਡ ਸੇਫਟੀ ਟੀਮ ਨੇ ਡੇਅਰੀ ਤੋਂ ਕਰੀਬ 14 ਕੁਇੰਟਲ ਘਿਓ ਬਰਾਮਦ ਕੀਤਾ ਜਿਸ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਇਸ ਤੋਂ ਇਲਾਵਾ ਫੂਡ ਸੇਫਟੀ ਟੀਮ ਨੇ ਡੇਅਰੀ ਤੋਂ ਪਸ਼ੂਆਂ ਦੇ ਦੁੱਧ ਉਤਪਾਦਨ ਨੂੰ ਵਧਾਉਣ ਲਈ ਕਥਿਤ ਤੌਰ ’ਤੇ ਵਰਤੇ ਜਾਣ ਵਾਲੇ ਕੁਝ ਟੀਕੇ ਵੱਡੀ ਮਾਤਰਾ ਵਿੱਚ ਬਰਾਮਦ ਕੀਤੇ ਗਏ ਹਨ। ਇੰਸਪੈਕਟਰ ਅਭਿਨਵ ਖੋਸਲਾ ਨੇ ਦੱਸਿਆ ਕਿ ਬਰਾਮਦ ਘਿਓ ਵਿੱਚ ਮਰੇ ਹੋਏ ਕੀੜੇ ਸਨ ਅਤੇ ਘਿਓ ਦੇ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਨੂੰ ਭੇਜੇ ਹਨ। ਉਨ੍ਹਾਂ ਕਿਹਾ ਕਿ ਘਿਓ ਦੀ ਸ਼ੁੱਧਤਾ ਸਬੰਧੀ ਸਥਿਤੀ ਲੈਬਾਰਟਰੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗੀ। ਬਰਾਮਦ ਟੀਕਿਆਂ ਸਬੰਧੀ ਵੀ ਵਿਭਾਗ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਫੂਡ ਸੇਫਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਜਾਂਚ ਦੌਰਾਨ ਫੂਡ ਸੇਫਟੀ ਨਿਯਮਾਂ ਜਾਂ ਹੋਰ ਸਬੰਧਤ ਕਾਨੂੰਨਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਹੋਵੇਗੀ।

