DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Food Safety Department: ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਇੱਥੇ ਘੰਟਾਘਰ ਮੁੱਖ ਚੌਕ ਵਿੱਚ ਵੱਖ-ਵੱਖ ਕਿਸਾਨ, ਮਜ਼ਦੂਰ, ਸਮਾਜਿਕ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਨੇ ਮੁੱਖ ਮੰਤਰੀ ਅਤੇ ਕਮਿਸ਼ਨਰ ਕਮਲਪ੍ਰੀਤ ਕੌਰ ਅਰੋੜਾ ਦੇ ਰਵੱਈਏ ਵਿਰੁੱਧ ਰੋਸ ਜ਼ਾਹਰ ਕਰਦਿਆਂ ਨਾਅਰੇਬਾਜੀ ਕੀਤੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਫਿਰੋਜ਼ਪੁਰ ਦੇ ਖ਼ੁਰਾਕ ਸੁਰੱਖਿਆ ਇੰਸਪੈਕਟਰ ਅਭਿਨਵ...

  • fb
  • twitter
  • whatsapp
  • whatsapp
featured-img featured-img
ਜ਼ੀਰਾ ਵਿੱਚ ਮਿਲਾਵਟਖੋਰੀ ਵਿਰੁੱਧ ਰੋਸ ਜ਼ਾਹਰ ਕਰਦੇ ਹੋਏ ਜਥੇਬੰਦੀਆਂ ਦੇ ਆਗੂ।
Advertisement

ਇੱਥੇ ਘੰਟਾਘਰ ਮੁੱਖ ਚੌਕ ਵਿੱਚ ਵੱਖ-ਵੱਖ ਕਿਸਾਨ, ਮਜ਼ਦੂਰ, ਸਮਾਜਿਕ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਨੇ ਮੁੱਖ ਮੰਤਰੀ ਅਤੇ ਕਮਿਸ਼ਨਰ ਕਮਲਪ੍ਰੀਤ ਕੌਰ ਅਰੋੜਾ ਦੇ ਰਵੱਈਏ ਵਿਰੁੱਧ ਰੋਸ ਜ਼ਾਹਰ ਕਰਦਿਆਂ ਨਾਅਰੇਬਾਜੀ ਕੀਤੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਫਿਰੋਜ਼ਪੁਰ ਦੇ ਖ਼ੁਰਾਕ ਸੁਰੱਖਿਆ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਰੱਦ ਨਾ ਕਰਨ ਦੀ ਸੂਰਤ ਵਿੱਚ ਉਹ ਆਰ-ਪਾਰ ਦਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

ਇਸ ਮੌਕੇ ਬੀ ਕੇ ਯੂ (ਕਾਦੀਆਂ) ਦੇ ਆਗੂ ਦਰਸ਼ਨ ਸਿੰਘ ਮੀਹਾਂਸਿੰਘ ਵਾਲਾ, ਬੀ ਕੇ ਯੂ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਸਣੇ ਕਈ ਆਗੂਆਂ ਨੇ ਕਿਹਾ ਹੈ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਭਿਨਵ ਖੋਸਲਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਛੋਟੇ-ਵੱਡੇ ਵੱਖ ਵੱਖ ਵਪਾਰਕ ਅਦਾਰਿਆਂ ਦੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਕਈ ਨਮੂਨੇ ਗ਼ੈਰ-ਮਿਆਰੀ ਹੋਣ ਕਾਰਨ ਉਨ੍ਹਾਂ ਸਬੰਧਤ ਅਦਾਰਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ। ਇਸੇ ਕਾਰਨ ਉਨ੍ਹਾਂ ਨੂੰ ਅਚਾਨਕ ਅਹੁਦੇ ਤੋਂ ਹਟਾਉਣ ਨਾਲ ਮਿਲਾਵਟਖੋਰੀ ਵਿਰੁੱਧ ਚੱਲ ਰਹੀ ਕਾਰਵਾਈ ਪ੍ਰਭਾਵਿਤ ਹੋਣ ਦੀ ਚਿੰਤਾ ਪੈਦਾ ਹੋਈ ਹੈ। ਉਨ੍ਹਾਂ ਸਰਕਾਰ ਅਤੇ ਵਿਭਾਗ ਤੋਂ ਮੰਗ ਕੀਤੀ ਕਿ ਮਾਮਲੇ ’ਤੇ ਤੁਰੰਤ ਸਪੱਸ਼ਟ ਫ਼ੈਸਲਾ ਲਿਆ ਜਾਵੇ।

Advertisement

Advertisement

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਤਲਵੰਡੀ ਭਾਈ (ਸੁਦੇਸ਼ ਕੁਮਾਰ ਹੈਪੀ): ਫਿਰੋਜ਼ਪੁਰ ਦੇ ਜ਼ਿਲ੍ਹਾ ਖ਼ੁਰਾਕ ਸੁਰੱਖਿਆ ਅਫਸਰ ਅਭੀਨਵ ਖੋਸਲਾ ਦੀ ਮੁਅੱਤਲੀ ਦੇ ਵਿਰੋਧ ਵਿੱਚ ਬੀ ਕੇ ਯੂ (ਕਾਦੀਆਂ) ਵੱਲੋਂ ਅੱਜ ਇੱਥੇ ਸਬ-ਤਹਿਸੀਲ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਮਿਸ਼ਨਰ ਫੂਡ ਐਂਡ ਡਰੱਗਜ਼ ਦੇ ਪੁਤਲੇ ਫੂਕੇ ਗਏ। ਕਿਸਾਨਾਂ ਨੇ ਪੰਜਾਬ ਸਰਕਾਰ ਤੇ ਖ਼ੁਰਾਕ ਸੁਰੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਕਿਹਾ ਕਿ ਵਿਭਾਗ ਨੇ ਚੰਗਾ ਕੰਮ ਕਰਨ ਵਾਲੇ ਅਫ਼ਸਰ ਨੂੰ ਮੁਅੱਤਲ ਕਰ ਕੇ ਸਜ਼ਾ ਦਿੱਤੀ ਹੈ। ਇਸ ਤਰ੍ਹਾਂ ਅਫਸਰਸ਼ਾਹੀ ਅਤੇ ਮਿਲਾਵਟ ਖੋਰਾਂ ਦਾ ਗੱਠਜੋੜ ਫਿਰ ਬੇਨਕਾਬ ਹੋਇਆ ਹੈ। ਵਿਰੋਧ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ।

Advertisement
×