DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Food Safety: ਕਿਸਾਨ ਜਥੇਬੰਦੀ ਵੱਲੋਂ ਮਿਲਾਵਟਖੋਰਾਂ ਨੂੰ ਚਿਤਾਵਨੀ

ਲੋਕਾਂ ਦੀ ਸਿਹਤ ਨਾਲ ਖਿਲਵਾੜ ਖ਼ਿਲਾਫ਼ ਖ਼ਬਰਦਾਰ ਕੀਤਾ; ਮਠਿਆਈ ਦਾ ਸੈਂਪਲ ਫੇਲ੍ਹ ਹੋਣ ’ਤੇ ਚਿੰਤਾ ਜਤਾਈ; ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਚੈਕਿੰਗ ਕਰਵਾਉਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ।
Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਮਿਲਾਵਟਖੋਰਾਂ ਅਤੇ ਗ਼ੈਰ-ਮਿਆਰੀ ਖਾਧ ਪਦਾਰਥ ਵੇਚਣ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੀਟਿੰਗ ਪ੍ਰਕਿਰਤੀ ਕਲੱਬ ਜ਼ੀਰਾ ਵਿਖੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਕੀਤੀ। ਮੀਟਿੰਗ ਵਿੱਚ ਬਲਜਿੰਦਰ ਸਿੰਘ ਬੱਬੀ, ਮੀਤ ਪ੍ਰਧਾਨ ਪੰਜਾਬ, ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਸ ਦੌਰਾਨ ਪਿਛਲੇ ਦਿਨੀਂ ਜ਼ੀਰਾ ਵਿੱਚ ਫੂਡ ਐਂਡ ਸੇਫਟੀ ਵਿਭਾਗ ਵੱਲੋਂ ਜ਼ੀਰਾ

ਦੀ ਮਸ਼ਹੂਰ ਮਠਿਆਈ ਦੀ ਦੁਕਾਨ ਤੋਂ ਲਏ ਮਠਿਆਈ ਦੇ ਸੈਂਪਲ ਦੀ ਰਿਪੋਰਟ ’ਤੇ ਗੰਭੀਰ ਚਿੰਤਾ ਪ੍ਰਗਟਾਈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਕਤ ਸੈਂਪਲ ਖਾਣਯੋਗ ਮਿਆਰਾਂ ’ਤੇ ਖਰਾ ਨਾ ਉਤਰਦਿਆਂ ਫੇਲ੍ਹ ਪਾਇਆ ਗਿਆ, ਜਿਸ ਦੀ ਜਾਣਕਾਰੀ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਮੀਡੀਆ ਰਾਹੀਂ ਦਿੱਤੀ ਗਈ। ਬਲਜਿੰਦਰ ਸਿੰਘ ਬੱਬੀ ਅਤੇ ਸੁਖਦੇਵ ਸਿੰਘ ਸਨ੍ਹੇਰ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਦੁੱਧ ਵਿਕਰੇਤਾਵਾਂ ਨੂੰ ਲੋਕਾਂ ਦੀ ਸਿਹਤ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਜਥੇਬੰਦੀ ਵੱਲੋਂ ਫੂਡ ਸੇਫਟੀ ਵਿਭਾਗ ਦੇ ਸਹਿਯੋਗ ਨਾਲ ਸਮੇਂ-ਸਮੇਂ ’ਤੇ ਸੈਂਪਲਿੰਗ ਕਰਵਾਈ ਜਾਂਦੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਕਲੀ ਜਾਂ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਖਾਣ-ਪੀਣ ਦੀਆਂ ਵਸਤਾਂ ਪ੍ਰਤੀ ਸੁਚੇਤ ਰਹਿਣ ਅਤੇ ਲੋਕ ਹਿੱਤ ਦੀ ਇਸ ਮੁਹਿੰਮ ਵਿੱਚ ਕਿਸਾਨ ਜਥੇਬੰਦੀ ਦਾ ਸਾਥ ਦੇਣ। ਇਸ ਮੌਕੇ ਦਰਸ਼ਨ ਸਿੰਘ ਅਗਜ਼ੈਕਟਿਵ ਮੈਂਬਰ ਬੀਕੇਯੂ ਕਾਦੀਆਂ ਪੰਜਾਬ, ਕੁਲਵਿੰਦਰ ਸਿੰਘ ਸੇਖੋਂ ਜ਼ਿਲ੍ਹਾ ਆਗੂ, ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਆਗੂ, ਰਾਜ ਰਣਧੀਰ ਸਿੰਘ ਕਰਮੂਵਾਲਾ ਜ਼ਿਲ੍ਹਾ ਆਗੂ, ਸਰਪੰਚ ਸੁਖਜੀਤ ਸਿੰਘ ਮੱਲੇਵਾਲਾ, ਮੋਹਣ ਸਿੰਘ ਫੇਰੋਕੇ ਜ਼ਿਲ੍ਹਾ ਕਮੇਟੀ ਮੈਂਬਰ, ਕੈਪਟਨ ਠਾਣਾ ਸਿੰਘ ਛੱਜਾਂਵਾਲੀ ਇਕਾਈ ਪ੍ਰਧਾਨ, ਗੁਰਜੀਤ ਸਿੰਘ, ਸੁਖਵੀਰ ਸਿੰਘ ਮਰਖਾਈ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Advertisement

Advertisement

Advertisement
×