Food Safety Inspector: ਖ਼ੁਰਾਕ ਸੁਰੱਖਿਆ ਇੰਸਪੈਕਟਰ ਦੇ ਹੱਕ ’ਚ ਡਟੇ ਲੋਕ
ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਸਬੰਧੀ ਵੱਖ-ਵੱਖ ਜਥੇਬੰਦੀਆਂ ਦਾ ਰੋਸ ਹੁਣ ਸੜਕਾਂ ’ਤੇ ਉਤਰਨ ਦੀ ਤਿਆਰੀ ਵਿੱਚ ਹਨ ਹੈ। ਵਿਭਾਗ ਨੂੰ ਦਿੱਤੇ 72 ਘੰਟਿਆਂ ਦੇ ਅਲਟੀਮੇਟਮ ਦੇ ਬਾਵਜੂਦ ਮੁਅੱਤਲੀ ਰੱਦ ਕਰ ਕੇ ਅਭਿਨਵ ਖੋਸਲਾ ਨੂੰ ਫਿਰੋਜ਼ਪੁਰ ਵਿੱਚ ਤਾਇਨਾਤ...
ਫੂਡ ਸੇਫਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਸਬੰਧੀ ਵੱਖ-ਵੱਖ ਜਥੇਬੰਦੀਆਂ ਦਾ ਰੋਸ ਹੁਣ ਸੜਕਾਂ ’ਤੇ ਉਤਰਨ ਦੀ ਤਿਆਰੀ ਵਿੱਚ ਹਨ ਹੈ। ਵਿਭਾਗ ਨੂੰ ਦਿੱਤੇ 72 ਘੰਟਿਆਂ ਦੇ ਅਲਟੀਮੇਟਮ ਦੇ ਬਾਵਜੂਦ ਮੁਅੱਤਲੀ ਰੱਦ ਕਰ ਕੇ ਅਭਿਨਵ ਖੋਸਲਾ ਨੂੰ ਫਿਰੋਜ਼ਪੁਰ ਵਿੱਚ ਤਾਇਨਾਤ ਨਾ ਕੀਤੇ ਜਾਣ ਕਾਰਨ ਜਥੇਬੰਦੀਆਂ ਦਾ ਰੁਖ਼ ਹੋਰ ਤਿੱਖਾ ਹੋ ਗਿਆ ਹੈ। ਮੰਗਲਵਾਰ ਨੂੰ ਨਗਰ ਕੌਂਸਲ ਪਾਰਕ ਵਿੱਚ ਹੋਈ ਹੰਗਾਮੀ ਮੀਟਿੰਗ ਵਿੱਚ ਕਿਸਾਨ, ਅਧਿਆਪਕ, ਪੱਤਰਕਾਰ, ਵਕੀਲ, ਰਾਜਨੀਤਿਕ, ਧਾਰਮਿਕ, ਸਿਹਤ ਵਿਭਾਗ ਸਣੇ ਵੱਖ-ਵੱਖ ਵਿਭਾਗਾਂ ਤੇ ਯੂਨੀਅਨਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਢਾਈ ਸੌ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ।
ਇਸ ਮੀਟਿੰਗ ਦੌਰਾਨ ਹਾਜ਼ਰ ਲੋਕਾਂ ਨੇ ਇਕਜੁੱਟ ਹੋ ਕੇ ‘ਲੜਦੇ ਲੋਕ ਜ਼ਿੰਦਾਬਾਦ’ ਦੇ ਨਾਅਰੇ ਲਾਏ। ਇਸ ਤੋਂ ਬਾਅਦ ਸੰਘਰਸ਼ ਤਹਿਤ 8 ਅਕਤੂਬਰ ਨੂੰ ਫਿਰੋਜ਼ਪੁਰ ਛਾਉਣੀ ਦੀ ਸੱਤ ਨੰਬਰ ਚੁੰਗੀ ਨੂੰ ਪੂਰੀ ਤਰ੍ਹਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ। ਆਗੂਆਂ ਮੁਤਾਬਕ ਇਸ ਜਾਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਪਹੁੰਚਣਗੇ, ਜਦੋਂਕਿ ਹੋਰ ਜਥੇਬੰਦੀਆਂ ਦੇ ਮੈਂਬਰ ਵੀ ਆਪਣੇ ਵਾਹਨਾਂ ਨਾਲ ਸ਼ਾਮਲ ਹੋਣਗੇ। ਸੰਘਰਸ਼ ਦੇ ਕਨਵੀਨਰ ਗੁਰਨਾਮ ਸਿੱਧੂ ਅਤੇ ਐਡਵੋਕੇਟ ਰੋਹਿਤ ਅਰੋੜਾ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਇੱਕ ਵਿਅਕਤੀ ਦੇ ਹੱਕ ਵਿੱਚ ਨਹੀਂ, ਸਗੋਂ ਫਿਰੋਜ਼ਪੁਰ ਵਿੱਚ ਮਿਲਾਵਟਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

