ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੀਲੀ ਪੈਣ ਲੱਗੀ ਕਣਕ ਤੋਂ ਅੰਨਦਾਤਾ ਘਬਰਾਇਆ

ਮੁੱਖ ਖੇਤੀ ਅਫਸਰ ਵੱਲੋਂ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ
ਖੇਤੀ ਵਿਭਾਗ ਦੇ ਅਧਿਕਾਰੀ ਮਾਨਸਾ ਨੇੜੇ ਇੱਕ ਖੇਤ ’ਚ ਕਣਕ ਦੇ ਪੀਲੇਪਣ ਦਾ ਜਾਇਜ਼ਾ ਲੈਂਦੇ ਹੋਏ।
Advertisement

ਮਾਲਵਾ ਖੇਤਰ ’ਚ ਹੁਣ ਕਣਕ ਦੀ ਫ਼ਸਲ ਵਿੱਚ ਮੈਗਨੀਜ਼ ਤੱਤ ਦੀ ਘਾਟ ਰੜਕਣ ਲੱਗੀ ਹੈ, ਜਿਸ ਕਾਰਨ ਕਣਕਾਂ ਪੀਲੀਆਂ ਪੈਣ ਲੱਗੀਆਂ ਹਨ। ਪੀਲੀਆਂ ਪੈਣ ਲੱਗੀਆਂ ਕਣਕਾਂ ਤੋਂ ਅੰਨਦਾਤਾ ਘਬਰਾਉਣ ਲੱਗਿਆ ਹੈ। ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਇਸ ਤੋਂ ਬਚਾਅ ਲਈ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਸਲਾਹ ਦਿੱਤੀ ਜਾਣ ਲੱਗੀ ਹੈ। ਮਹਿਕਮੇ ਦੇ ਮਾਹਿਰਾਂ ਨੇ ਮੰਨਿਆ ਹੈ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ, ਜਿਥੇ ਲੰਮੇ ਸਮੇਂ ਤੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਾਟ ਨੂੰ ਪੂਰਾ ਕਰਨ ਲਈ ਧੁੱਪ ਵਾਲੇ ਦਿਨ ਇਕ ਕਿਲੋ ਮੈਂਗਨੀਜ਼ ਸਲਫੇਟ ਨੂੰ 200 ਲਿਟਰ ਪਾਣੀ ’ਚ ਘੋਲਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਣਾ ਚਾਹੀਦਾ ਹੈ ਅਤੇ ਇਹ ਛਿੜਕਾਅ ਪਹਿਲੀ ਸਿੰਚਾਈ ਤੋਂ 2-4 ਦਿਨ ਬਾਅਦ ਕਰਨਾ ਵਧੀਆ ਹੁੰਦਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕਣਕ ਵਿੱਚ ਪੈਣ ਲੱਗੇ ਪੀਲੇਪਣ ਨੇ ਕਿਸਾਨਾਂ ਵਿੱਚ ਨਵੀਂ ਚਿੰਤਾ ਖੜ੍ਹੀ ਕਰ ਦਿੱਤੀ ਹੈ।

ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫ਼ਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਦੇ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਉਨ੍ਹਾਂ ਕਿਹਾ ਕਿ ਮੈਗਜ਼ੀਨ ਦੀ ਘਾਟ ਕਾਰਨ ਫ਼ਸਲ ਵਿਚ ਪੀਲਾਪਣ ਆਮ ਤੌਰ ’ਤੇ ਪੌਦੇ ਦੇ ਵਿਚਕਾਰਲੇ ਪੱਤਿਆਂ ’ਤੇ ਦਿਖਦਾ ਹੈ। ਉਨ੍ਹਾਂ ਕਿਹਾ ਕਿ ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ,ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਪੀਲੇ ਹਿੱਸੇ ’ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ। ਇਸੇ ਦੌਰਾਨ ਅੱਜ ਖੇਤੀ ਵਿਭਾਗ ਵੱਲੋਂ ਤਿੰਨ ਪਿੰਡਾਂ ਦੇ ਦੌਰੇ ਕੀਤੇ ਗਏ, ਜਿਸ ਦੌਰਾਨ ਡਿਪਟੀ ਪ੍ਰਾਜੈਕਟ ਡਾਇਰੈਕਟ (ਆਤਮਾ) ਚਮਨਦੀਪ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਵਿੱਚ ਪੀਲੇਪਨ ਦਾ ਕਾਰਨ ਕਈ ਵਾਰ ਜਿੰਕ ਦੀ ਘਾਟ, ਪਾਣੀ ਦਾ ਵੱਧ ਲੱਗਣਾ ਹੋ ਸਕਦਾ ਹੈ ਅਤੇ ਕਈ ਵਾਰ ਖਰਾਬ ਮੌਸਮ ਵਿੱਚ ਕਣਕ ਦੇ ਬੂਟੇ ਪੀਲੇ ਪੈ ਜਾਂਦੇ ਹਨ।

Advertisement

Advertisement
Show comments