ਫੁੱਟਬਾਲ ਟੂਰਨਾਮੈਂਟ: ਮਾਲਵਾ ਸਕੂਲ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ
ਪੱਤਰ ਪ੍ਰੇਰਕ
ਗਿੱਦੜਬਾਹਾ, 8 ਜੁਲਾਈ
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਨੇ ਏਐੱਸਆਈਐਸਸੀ ਜ਼ੋਨਲ ਫੁੱਟਬਾਲ ਟੂਰਨਾਮੈਂਟ ਦੀ ਮੇਜ਼ਬਾਨੀ ਕੀਤੀ ਜਿਸ ਵਿੱਚ ਮੁੱਖ ਸਕੂਲਾਂ ਦੀਆਂ 15 ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਦੌਰਾਨ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਅੰਡਰ-14 ਲੜਕੇ ਵਿੱਚ ਬੀਐੱਸਕੇਬੀ ਮਾਲਵਾ ਸਕੂਲ ਨੇ ਪਹਿਲਾ ਤੇ ਲਿਟਲ ਫਲਾਵਰ ਕਾਨਵੈਂਟ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੇ ਵਿੱਚ ਬੀਐੱਸਕੇਬੀ ਮਾਲਵਾ ਸਕੂਲ ਗਿੱਦੜਬਾਹਾ ਨੇ ਪਹਿਲਾ, ਸੇਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕੇ ਵਿੱਚ ਬੀਐੱਸਕੇਬੀ ਮਾਲਵਾ ਸਕੂਲ ਗਿੱਦੜਬਾਹਾ ਨੇ ਚੈਂਪੀਅਨਸ਼ਿਪ ਜਿੱਤੀ ਜਦੋਂਕਿ ਸੰਤ ਬਾਬਾ ਗੁਰਮੁੱਖ ਸਿੰਘ ਸਕੂਲ ਮੁਕਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਬੀਐੱਸਕੇਬੀ ਮਾਲਵਾ ਸਕੂਲ ਗਿੱਦੜਬਾਹਾ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਿੱਚ ਚੈਂਪੀਅਨਸ਼ਿਪ ਜਿੱਤ ਕੇ ਲੜਕੀਆਂ ਦੇ ਵਰਗਾਂ ਵਿੱਚ ਦਬਦਬਾ ਬਣਾਇਆ। ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ ਅਤੇ ਵੀਸੀ ਪ੍ਰਿੰਸੀਪਲ ਜਸਬੀਰ ਸਿੰਘ ਬਰਾੜ ਨੇ ਜੇਤੂ ਟੀਮਾਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।