ਤਲਵੰਡੀ ਸਾਬੋ: ਸਰਕਾਰੀ ਹਾਈ ਸਕੂਲ ਚੱਠੇਵਾਲਾ ਵਿੱਚ ਮੁੱਖ ਅਧਿਆਪਕ ਗੁਰਵਰਿੰਦਰ ਸਿੰਘ ਦੀ ਅਗਵਾਈ ਹੇਠ ਵਣ ਮਹਾ ਉਤਸਵ ਮਨਾਇਆ ਗਿਆ। ਇਸ ਦੌਰਾਨ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਕੂਲ ਵਿੱਚ ਪੌਦੇ ਲਗਾਏ ਗਏ। ਇਸ ਮੌਕੇ ਨੋਡਲ ਅਫ਼ਸਰ ਈਕੋ ਕਲੱਬ ਮੈਡਮ ਗੁਰਦੀਪ ਕੌਰ ਨੇ ਪੌਦਿਆਂ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਮਾਸਟਰ ਗੁਰਜੰਟ ਸਿੰਘ ਡੀਪੀਈ, ਮਾਸਟਰ ਸੰਦੀਪ ਕੁਮਾਰ, ਸਮਿਤਾ, ਸਰਬਜੀਤ ਕੌਰ, ਜਸਵਿੰਦਰ ਕੌਰ, ਸੰਜੀਵ ਸੇਤੀਆ ਹਾਜ਼ਰ ਸਨ। -ਪੱਤਰ ਪ੍ਰੇਰਕ