DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਵਿਰੋਧੀ ਅੰਦੋਲਨ ਦੀ ਅਗਵਾਈ ਲਈ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮਾਨਸਾ ਦਾ ਗਠਨ

ਜੋਗਿੰਦਰ ਸਿੰਘ ਮਾਨ ਮਾਨਸਾ, 19 ਜੁਲਾਈ ‘ਨਸ਼ੇ ਨਹੀਂ, ਰੁਜ਼ਗਾਰ ਦਿਓ’ ਮੁਹਿੰਮ ਅਤੇ ਨਸ਼ਾ ਵਿਰੋਧੀ ਨੌਜਵਾਨ ਪਰਵਿੰਦਰ ਸਿੰਘ ਝੋਟੇ ’ਤੇ ਪਾਏ ਕੇਸ ਰੱਦ ਕਰਵਾਉਣ ਲਈ ਜਾਰੀ ਪੱਕੇ ਮੋਰਚੇ ਦੀ ਅਗਵਾਈ ਲਈ ਅੱਜ ਇੱਥੇ ਤਿੰਨ ਦਰਜਨ ਤੋਂ ਵੱਧ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ,...
  • fb
  • twitter
  • whatsapp
  • whatsapp
featured-img featured-img
ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 19 ਜੁਲਾਈ

Advertisement

‘ਨਸ਼ੇ ਨਹੀਂ, ਰੁਜ਼ਗਾਰ ਦਿਓ’ ਮੁਹਿੰਮ ਅਤੇ ਨਸ਼ਾ ਵਿਰੋਧੀ ਨੌਜਵਾਨ ਪਰਵਿੰਦਰ ਸਿੰਘ ਝੋਟੇ ’ਤੇ ਪਾਏ ਕੇਸ ਰੱਦ ਕਰਵਾਉਣ ਲਈ ਜਾਰੀ ਪੱਕੇ ਮੋਰਚੇ ਦੀ ਅਗਵਾਈ ਲਈ ਅੱਜ ਇੱਥੇ ਤਿੰਨ ਦਰਜਨ ਤੋਂ ਵੱਧ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ, ਵਿਦਿਆਰਥੀ, ਦੁਕਾਨਦਾਰ, ਵਪਾਰੀ ਤੇ ਕਾਰੋਬਾਰੀ ਅਤੇ ਸਮਾਜਿਕ ਸੰਗਠਨਾਂ ਦੀ ਇਕ ਸਾਂਝੀ ਮੀਟਿੰਗ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ‘ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮਾਨਸਾ’ ਦਾ ਗਠਨ ਕੀਤਾ ਗਿਆ। ਕਮੇਟੀ ਨੇ 21 ਜੁਲਾਈ ਨੂੰ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਨੂੰ ਪੁਰ ਅਮਨ ਤੇ ਅਨੁਸ਼ਾਸਿਤ ਢੰਗ ਨਾਲ ਜਥੇਬੰਦ ਕਰਨ ਲਈ ਵਿਚਾਰ ਕੀਤਾ ਅਤੇ ਜ਼ਿੰਮੇਵਾਰੀਆਂ ਵੀ ਵੰਡੀਆਂ। ਬੁਲਾਰਿਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ’ਤੇ ਬੰਦ ਕਰਵਾਉਣ ਲਈ ਪੂਰਨ ਸਹਿਮਤੀ ਨਾਲ ਸੰਘਰਸ਼ ਚਲਾਉਣ ਦਾ ਮਤਾ ਪ੍ਰਵਾਨ ਕੀਤਾ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਇਹ ਸੰਘਰਸ਼ ਸ਼ਾਂਤੀਪੂਰਨ ਢੰਗ ਨਾਲ ਚਲਾਇਆ ਜਾਵੇਗਾ ਅਤੇ ਇਸ ਵਿੱਚ ਪੁਲੀਸ ਤੇ ਪ੍ਰਸ਼ਾਸਨ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਝੂਠੇ ਕੇਸਾਂ ਨੂੰ ਲੜਨ ਅਤੇ ਨਸ਼ਾ ਤਸਕਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਬਾਰ ਐਸੋਸੀਏਸ਼ਨ ਤੋਂ ਵੀ ਸਹਿਯੋਗ ਮੰਗਿਆ ਜਾਵੇਗਾ। ਇਹ ਫੈਸਲਾ ਵੀ ਲਿਆ ਗਿਆ ਕਿ ਇਸ ਅੰਦੋਲਨ ਵਿੱਚ ਸਿਆਸੀ ਆਗੂਆਂ ਨੂੰ ਬੋਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਸ ਮਾਰੂ ਧੰਦੇ ਨੂੰ ਪ੍ਰਮੋਟ ਕਰਨ ਵਿੱਚ ਉਹ ਸਾਰੇ ਹੀ ਜ਼ਿੰਮੇਵਾਰ ਹਨ। ਰੈਲੀ ਪੱਕੇ ਮੋਰਚੇ ਵਾਲੀ ਜਗ੍ਹਾ ’ਤੇ ਹੀ ਕੀਤੀ ਜਾਵੇਗੀ ਅਤੇ ਐਕਸ਼ਨ ਕਮੇਟੀ ਨੇ ਕਨਵੀਨਰ ਦੀ ਜ਼ਿੰਮੇਵਾਰੀ ਰਾਜਵਿੰਦਰ ਸਿੰਘ ਰਾਣਾ ਨੂੰ ਸੌਪੀ ਹੈ। ਉੱਧਰ, ਅੱਜ ਪੱਕੇ ਮੋਰਚੇ ਦੀ ਸਟੇਜ ਦਾ ਸੰਚਾਲਨ ਪ੍ਰਗਤੀਸੀਲ ਇਸਤਰੀ ਸਭਾ ਦੀ ਜ਼ਿਲਾ ਪ੍ਰਧਾਨ ਬਲਵਿੰਦਰ ਕੌਰ ਖਾਰਾ ਨੇ ਕੀਤਾ। ਧਰਨੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਤੋਂ ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਦਾ ਵੱਡਾ ਜਥਾ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਵਿੱਚ ਸ਼ਾਮਲ ਹੋਇਆ। ਇਸ ਮੌਕੇ ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ, ਮਹਿੰਦਰ ਸਿੰਘ ਭੈਣੀਬਾਘਾ, ਨਿਰਮਲ ਸਿੰਘ ਝੰਡੂਕੇ, ਹਰਿੰਦਰ ਸਿੰਘ ਮਾਨਸ਼ਾਹੀਆ, ਸਿੱਖ ਪ੍ਰਚਾਰਕ ਰਾਜਵਿੰਦਰ ਸਿੰਘ ਘਰਾਂਗਣਾ, ਸੁਰਜੀਤ ਸਿੰਘ ਫੂਲ, ਗੁਰਸੇਵਕ ਸਿੰਘ ਜਵਾਹਰਕੇ, ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਉਗਰ ਸਿੰਘ ਮਾਨਸਾ, ਭੋਲਾ ਸਿੰਘ ਸਮਾਓਂ, ਭਜਨ ਸਿੰਘ ਘੁੰਮਣ, ਕਾਮਰੇਡ ਕਿ੍ਰਸ਼ਨ ਚੌਹਾਨ, ਸੁਰਿੰਦਰਪਾਲ ਸ਼ਰਮਾ, ਲਖਬੀਰ ਸਿੰਘ ਲੌਗੋਵਾਲ ਨੇ ਸੰਬੋਧਨ ਕੀਤਾ।

ਡਾਕਟਰਾਂ, ਮੈਡੀਕਲ ਸਟੋਰਾਂ ਵਾਲਿਆਂ ਨੇ ਨਸ਼ਾ ਨਾ ਵੇਚਣ ਦਾ ਲਿਆ ਅਹਿਦ

ਤਪਾ ਮੰਡੀ (ਸੀ. ਮਾਰਕੰਡਾ): ਪਿੰਡ ਢਿੱਲਵਾਂ ਨੂੰ ਚਿੱਟਾ ਤੇ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਦੇ ਡਾਕਟਰਾਂ ਅਤੇ ਕੈਮਿਸਟਾਂ ਦਾ ਗੁਰਦੁਆਰੇ ਵਿੱਚ ਇਕੱਠ ਹੋਇਆ, ਜਿਸ ਵਿੱਚ ਪਿੰਡ ਨੂੰ ਚਿੱਟਾ ਅਤੇ ਨਸ਼ਾਮੁਕਤ ਕਰਨ ਲਈ ਸਹਿਯੋਗ ਮੰਗਿਆ ਗਿਆ। ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡਾਕਟਰਾਂ ਅਤੇ ਮੈਡੀਕਲ ਸਟੋਰਾਂ ਵਾਲਿਆਂ ਵੱਲੋ ਆਪਣੇ ਅਹਿਦਨਾਮੇ ਵਿੱਚ ਲਿਖਤੀ ਤੌਰ ’ਤੇ ਭਰੋਸਾ ਦਿੱਤਾ ਗਿਆ ਹੈ ਕਿ ਉਹ ਚਿੱਟੇ ਖ਼ਿਲਾਫ਼ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਚਿੱਟੇ ਦੀ ਮਨਸ਼ਾ ਨਾਲ ਮੰਗ ਕਰਨ ਵਾਲੇ ਕਿਸੇ ਵੀ ਨਸ਼ੇੜੀ ਨੂੰ ਸਰਿੰਜਾਂ ਨਹੀਂ ਦਿੱਤੀਆਂ ਜਾਣਗੀਆਂ। ਡਾ. ਦਰਸ਼ਨ ਕੁਮਾਰ ਨੇ ਕਿਹਾ ਕਿ ਪਿੰਡ ਦੀਆਂ ਵਿੱਦਿਅਕ ਸੰਸਥਾਵਾਂ ਅਤੇ ਹੋਰਨਾਂ ਅਦਾਰਿਆਂ ਤੱਕ ਵੀ ਪਹੁੰਚ ਕੀਤੀ ਜਾਵੇਗੀ। ਨਸ਼ਿਆਂ ਖ਼ਿਲਾਫ਼ ਗਠਿਤ ਕੀਤੀ ਕਮੇਟੀ ਅੱਗੇ ਕੁਝ ਨਸ਼ਾ ਤਸਕਰਾਂ ਨੇ ਨਸ਼ੇ ਨਾ ਵੇਚਣ ਤੋਂ ਤੌਬਾ ਕੀਤੀ। ਚਿੱਟੇ ਦੀ ਸਪਲਾਈ ਤੋੜਨ ਲਈ ਕਮੇਟੀ ਵੱਲੋਂ ਪਿੰਡ ਵਿੱਚ ਸਿਹਤ ਸੇਵਾਵਾਂ ਦੇਣ ਵਾਲੇ ਆਰਐੱਮਪੀ ਡਾਕਟਰਾਂ ਅਤੇ ਕੈਮਿਸਟਾਂ ਕੋਲੋਂ ਅਹਿਦ ਲਿਆ ਗਿਆ ਤੇ ਸਾਰਿਆਂ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਕੋਈ ਨਸ਼ਾ ਵੇਚਦਾ ਫੜਿਆ ਗਿਆ ਤਾਂ ਕਮੇਟੀ ਉਨ੍ਹਾਂ ਨੂੰ ਫੜ ਕੇ ਪੂਲੀਸ ਤੋਂ ਕਰਵਾਈ ਕਰਵਾਏਗੀ।

Advertisement
×