ਪੱਤਰ ਪ੍ਰੇਰਕ
ਮੰਡੀ ਲੱਖੇਵਾਲੀ, 8 ਫਰਵਰੀ
ਹਲਕਾ ਮਲੋਟ ਤੋਂ ‘ਆਪ’ ਉਮੀਦਵਾਰ ਡਾ. ਬਲਜੀਤ ਕੌਰ ਦੀ ਚੋਣ ਮੁਹਿੰਮ ਸਿਖਰਾਂ ’ਤੇ ਹੈ। ਇਸੇ ਮੁਹਿੰਮ ਤਹਿਤ ਅੱਜ ਉਸ ਸਮੇਂ ਉਨ੍ਹਾਂ ਨੂੰ ਹੋਰ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਨੰਦਗੜ੍ਹ ਦੇ ਸਾਬਕਾ ਅਕਾਲੀ ਸਰਪੰਚ ਗੁਰਜੀਤ ਸਿੰਘ ਸਿਵੀਆ ਅਤੇ ਸਾਬਕਾ ਪੰਚ ਹਿੰਮਤ ਸਿੰਘ ਸਿਵੀਆ ਆਪਣੇ ਸੈਂਕੜੇ ਸਾਥੀਆਂ ਸਣੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਲ ਹੋਣ ਵਾਲੇ ਆਗੂਆਂ ਨੂੰ ‘ਆਪ’ ਉਮੀਦਵਾਰ ਡਾ. ਬਲਜੀਤ ਕੌਰ ਨੇ ਪਾਰਟੀ ਵਿੱਚ ਸਵਾਗਤ ਕਰਦਿਆਂ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦਾ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ।