DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਉਲੰਘਣਾ ਮਾਮਲੇ ’ਚੋਂ ਸਾਬਕਾ ਕੌਂਸਲ ਪ੍ਰਧਾਨ ਤੇ ਕੌਂਸਲਰ ਬਰੀ

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ 2017 ਦੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਾਉਂਦਿਆਂ ਮੁਕਤਸਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਨੂੰ ਬਰੀ ਕਰ ਦਿੱਤਾ। 21 ਫਰਵਰੀ 2017 ਨੂੰ ਇਕ...

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ 2017 ਦੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਾਉਂਦਿਆਂ ਮੁਕਤਸਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਨੂੰ ਬਰੀ ਕਰ ਦਿੱਤਾ। 21 ਫਰਵਰੀ 2017 ਨੂੰ ਇਕ ਕਤਲ ਕੇਸ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕਰਦਿਆਂ ਮੁਕਤਸਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਅਬਜ਼ਰਵਰ ਸ਼੍ਰੋਮਣੀ ਅਕਾਲੀ ਦਲ ਹਰਪਾਲ ਸਿੰਘ ਬੇਦੀ, ਕੌਂਸਲਰ ਗੁਰਮੀਤ ਸਿੰਘ ਜੀਤਾ ਅਤੇ ਜਗਮੀਤ ਸਿੰਘ ਖ਼ਿਲਾਫ਼ ਥਾਣਾ ਸਿਟੀ ਦੀ ਪੁਲੀਸ ਨੇ ਧਾਰਾ 144 ਅਧੀਨ ਮਨਾਹੀ ਦੇ ਹੁਕਮਾਂ ਦੀ ਉਲਘੰਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਇਸ ਕੇਸ ਵਿੱਚ ਸੀ ਜੇ ਐੱਮ ਦੀ ਅਦਾਲਤ ਨੇ ਉਨ੍ਹਾਂ ਨੂੰ ਸਜ਼ਾ ਤੇ ਜੁਰਮਾਨੇ ਦਾ ਹੁਕਮ ਦਿੱਤਾ ਸੀ ਜਿਸ ਖ਼ਿਲਾਫ਼ ਉੱਚ ਅਦਾਲਤ ’ਚ ਚੁਣੌਤੀ ਦਿੱਤੀ ਗਈ ਸੀ।

Advertisement
Advertisement
×