ਸਾਬਕਾ ਵਿਧਾਇਕ ਵੱਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ
ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਅੱਜ ਪਿੰਡ ਰੇੜ੍ਹਵਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪਿੰਡ ਰੇੜ੍ਹਵਾਂ ਵਿੱਚ ਭਰਵੀਂ ਚੋਣ ਸਭਾ ਨੂੰ ਸੰਬੋਧਨ ਕੀਤਾ। ਸਾਬਕਾ ਵਿਧਾਇਕ ਨੇ ਜ਼ਿਲ੍ਹਾ...
ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਪਿੰਡ ਰੇੜ੍ਹਵਾਂ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਦੇ ਹੋਏ। -ਫੋਟੋ: ਹਰਦੀਪ ਸਿੰਘ
Advertisement
ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਅੱਜ ਪਿੰਡ ਰੇੜ੍ਹਵਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪਿੰਡ ਰੇੜ੍ਹਵਾਂ ਵਿੱਚ ਭਰਵੀਂ ਚੋਣ ਸਭਾ ਨੂੰ ਸੰਬੋਧਨ ਕੀਤਾ। ਸਾਬਕਾ ਵਿਧਾਇਕ ਨੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਹਰਿੰਦਰਜੀਤ ਕੌਰ ਖੇਲਾ ਅਤੇ ਪੰਚਾਇਤ ਸਮਿਤੀ ਉਮੀਦਵਾਰ ਗੁਰਪ੍ਰੀਤ ਕੌਰ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਬੀਰ ਸਿੰਘ ਗੋਗਾ, ਮੀਡੀਆ ਇੰਚਾਰਜ ਭੁਪਿੰਦਰ ਸਿੰਘ ਲਹੌਰੀਆ, ਪਿੰਦਰ ਚਾਹਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਬਗੀਚਾ ਸਿੰਘ ਆਦਿ ਵੀ ਹਾਜ਼ਰ ਸਨ। ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਨੇ ਕਿਹਾ ਕਿ ਪੂਰੇ ਹਲਕੇ ਅੰਦਰ ਪਾਰਟੀ ਉਮੀਦਵਾਰਾਂ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।
Advertisement
Advertisement
×

