ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦਾ ਦੇਹਾਂਤ
ਖੇਤਰ ਦੇ ਪਿੰਡ ਲੱਕੜਵਾਲੀ ਦੇ ਸਾਬਕਾ ਸਰਪੰਚ ਅਤੇ ਬਲਾਕ ਸਮਿਤੀ ਔਢਾਂ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਦਮ ਸਿੰਘ ਗਿੱਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ ਅੱਜ ਪਿੰਡ ਲੱਕੜਵਾਲੀ ਵਿੱਚ ਕੀਤਾ ਗਿਆ। ਉਨ੍ਹਾਂ...
Advertisement
ਖੇਤਰ ਦੇ ਪਿੰਡ ਲੱਕੜਵਾਲੀ ਦੇ ਸਾਬਕਾ ਸਰਪੰਚ ਅਤੇ ਬਲਾਕ ਸਮਿਤੀ ਔਢਾਂ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਦਮ ਸਿੰਘ ਗਿੱਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ ਅੱਜ ਪਿੰਡ ਲੱਕੜਵਾਲੀ ਵਿੱਚ ਕੀਤਾ ਗਿਆ। ਉਨ੍ਹਾਂ ਦੇ ਛੋਟੇ ਪੁੱਤਰ ਸੰਦੀਪ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਸਵੇਰੇ ਹਰਦਮ ਸਿੰਘ ਗਿੱਲ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਵਾਲਿਆਂ ’ਚ ਕਾਂਗਰਸੀ ਆਗੂ ਅਜੀਤਇੰਦਰ ਸਿੰਘ ਮੋਫਰ, ਅਤੇ ਸਾਬਕਾ ਮੰਤਰੀ ਜਗਦੀਸ਼ ਨਹਿਰਾ ਅਤੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੇ ਕਰੀਬੀ ਰਹੇ ਚੈਅਰਮੈਨ ਹਰਦਮ ਸਿੰਘ ਗਿੱਲ ਦੇ ਸੰਸਕਾਰ ਵਿਚ ਅਜੀਤਇੰਦਰ ਸਿੰਘ ਮੋਫਰ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਸ਼ਾਮਲ ਸਨ।
Advertisement
Advertisement
×

