ਚਾਲੀ ਕਿਸਾਨ ਬੀ ਕੇ ਯੂ ਕਾਦੀਆਂ ’ਚ ਸ਼ਾਮਲ
ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ 40 ਤੋਂ ਵੱਧ ਕਿਸਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ’ਚ ਸ਼ਾਮਲ ਹੋਏ। ਇਹ ਕਿਸਾਨ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਅਤੇ ਪਿੰਡ ਭੋਤਨਾ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜਥੇਬੰਦੀ ਨਾਲ ਜੁੜੇ। ਜ਼ਿਲ੍ਹਾ...
Advertisement
ਬਲਾਕ ਸ਼ਹਿਣਾ ਦੇ ਪਿੰਡ ਭੋਤਨਾ ਵਿੱਚ 40 ਤੋਂ ਵੱਧ ਕਿਸਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ’ਚ ਸ਼ਾਮਲ ਹੋਏ। ਇਹ ਕਿਸਾਨ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਅਤੇ ਪਿੰਡ ਭੋਤਨਾ ਇਕਾਈ ਦੇ ਪ੍ਰਧਾਨ ਰਣਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜਥੇਬੰਦੀ ਨਾਲ ਜੁੜੇ। ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ, ਰੂਪ ਸਿੰਘ ਢਿੱਲਵਾਂ, ਬਲਾਕ ਆਗੂ ਰੁਪਿੰਦਰ ਸਿੰਘ ਭਿੰਦਾ ਨੇ ਕਿਸਾਨਾਂ ਨੂੰ ਜਥੇਬੰਦੀ ਦਾ ਬੈਜ ਲਾ ਕੇ ਸਨਮਾਨਿਤ ਕੀਤਾ।
ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਸਮੁੱਚੀ ਕਿਰਸਾਨੀ ਨੂੰ ਤਬਾਹ ਕਰਨ ਲਈ ਜੋ ਮਨਸੂਬੇ ਬਣਾਏ ਸਨ, ਉਹ ਤਿੰਨੇ ਕਾਲੇ ਕਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋ ਦਿੱਲੀ ਵਿਖੇ ਇਤਿਹਾਸਿਕ ਧਰਨਾ ਲੱਗਿਆ ਸੀ। ਉਸ ਦੀ ਵਰ੍ਹੇਗੰਢ 26 ਨਵੰਬਰ ਨੂੰ ਮਨਾਈ ਜਾ ਰਹੀ ਹੈ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਵਰਕਰ ਵੱਡੀ ਪੱਧਰ ਤੇ ਸ਼ਾਮਲ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪਿੰਡਾਂ ਵਿੱਚ ਚਿੱਪਾਂ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।
Advertisement
Advertisement
