ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਿਆ
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਹੰਡਿਆਇਆ ਰੋਡ ਵਾਰਡ ਨੰਬਰ 24 ਵਿੱਚ ਕਰੀਬ 43.79 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿਚ ਬਰਨਾਲਾ...
Advertisement
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਹੰਡਿਆਇਆ ਰੋਡ ਵਾਰਡ ਨੰਬਰ 24 ਵਿੱਚ ਕਰੀਬ 43.79 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਕਰੀਬ ਤਿੰਨ ਸਾਲਾਂ ਵਿਚ ਬਰਨਾਲਾ ਦੇ ਵਿਕਾਸ ਲਈ ਸੈਂਕੜੇ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨਾਲ ਲਗਾਤਾਰ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਦੇ ਕੰਮ ਸਿਰਫ਼ ਜਲ ਸਰੋਤ ਵਿਭਾਗ ਵੱਲੋਂ ਕਰਵਾਏ ਗਏ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਹੋਰ ਪਤਵੰਤੇ ਹਾਜ਼ਰ ਸਨ।
Advertisement
Advertisement