ਪੱਤਰ ਪ੍ਰੇਰਕ
ਜ਼ੀਰਾ, 2 ਅਗਸਤ
ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਦੇ ਨਵੇਂ ਕਮਰਿਆਂ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਜੋਤੀ ਬਾਂਸਲ ਅਤੇ ਸਮੂਹ ਸਕੂਲ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਵਿਧਾਇਕ ਨੇ ਸਾਇੰਸ ਪਾਰਕ, ਆਈ.ਟੀ ਲੈਬ, ਹੈਲਥ ਲੈਬ ਦੀ ਸ਼ਲਾਘਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ।