ਕੋਟਲੀ ਦੇਵਨ ’ਚ ਖਾਲ ਦਾ ਨੀਂਹ ਪੱਥਰ ਰੱਖਿਆ
ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਨੇ ਪਿੰਡ ਕੋਟਲੀ ਦੇਵਨ ਵਿਖੇ ਖਾਲ ਦੀ ਮੁੜ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਕਿਸਾਨਾਂ ਨੂੰ ਸਿੰਜਾਈ ਲਈ ਪੂਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਖਾਲ ਦੀ ਮੁੜ ਉਸਾਰੀ ਤੇ ਲਗਪਗ 95 ਲੱਖ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਕਰੀਬ 500 ਏਕੜ ਦੀ ਰਕਬੇ ਨੂੰ ਸਿੰਜਾਈ ਦੀ ਸਹੂਲਤ ਮਿਲਗੇਪਾਣੀ ਲੱਗੇਗਾ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੁਣ ਸਿੰਚਾਈ ਸਹੂਲਤਾਂ ਨੂੰ ਵੀ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕੀਤਾ।
