DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Singer Gulab Sidhu House Firing Case Solved: ਗੋਲੀਬਾਰੀ ਮਾਮਲੇ ਵਿੱਚ ਚਾਰ ਗ੍ਰਿਫ਼ਤਾਰ

ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਹਮਲੇ ਦਾ ਮਾਮਲਾ ਸੁਲਝਾਉਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਡੀ ਆਈ ਜੀ ਕੁਲਦੀਪ ਸਿੰਘ ਚਹਿਲ ਅਤੇ ਪੁਲੀਸ ਅਧਿਕਾਰੀ।
Advertisement

ਪੁਲੀਸ ਨੇ ਕੁੱਝ ਦਿਨ ਪਹਿਲਾਂ ਪਿੰਡ ਫਰਵਾਹੀ ਦੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਸੁਲਝਾਉਣ ਦਾ ਦਾਅਵਾ ਕਰਦਿਆਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਟਿਆਲਾ ਰੇਂਜ ਦੇ ਡੀ ਆਈ ਜੀ ਕੁਲਦੀਪ ਸਿੰਘ ਚਹਿਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ ਆਲਮ ਨੇ ਪ੍ਰੈੱਸ ਕਾਨਫਰੰਸ ਦੱਸਿਆ ਕਿ ਪੁਲੀਸ ਨੇ ਤਕਨੀਕੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਦਿਆਂ ਇਸ ਮਾਮਲੇ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਬੀਤੇ ਦਿਨੀਂ 12-13 ਸਤੰਬਰ ਦੀ ਰਾਤ ਨੂੰ ਪਿੰਡ ਫਰਵਾਹੀ ਵਿੱਚ ਗਾਇਕ ਦੇ ਘਰ ਦੇ ਮੇਨ ਗੇਟ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਅਪਰਾਧੀਆਂ ਨੇ ਲਈ ਸੀ। ਪੁਲੀਸ ਨੇ ਕਾਰਵਾਈ ਕਰਦਿਆਂ 21 ਸਤੰਬਰ ਨੂੰ ਗੁਰਵਿੰਦਰ ਸਿੰਘ ਉਰਫ਼ ਸ਼ਕਤੀਮਾਨ, ਗੁਰਪ੍ਰੀਤ ਸਿੰਘ ਉਰਫ਼ ਬਾਣਾ, ਰਮਨਪ੍ਰੀਤ ਸਿੰਘ ਅਤੇ ਗੌਰਵ ਸ਼ਰਮਾ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਮੁਕਾਬਲੇ ਮਗਰੋਂ ਦੋ ਗ੍ਰਿਫ਼ਤਾਰ

ਮਾਨਸਾ ਵੱਲੋਂ ਆ ਰਹੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ ਨੂੰ ਰੋਕਣ ’ਤੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਗੁਰਵਿੰਦਰ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਦੂਜਾ ਮੁਲਜ਼ਮ ਗੁਰਪਿਆਰ ਸਿੰਘ ਡਿੱਗ ਕੇ ਜ਼ਖ਼ਮੀ ਹੋ ਗਿਆ। ਦੋਵੇਂ ਸਿਵਲ ਹਸਪਤਾਲ ਬਰਨਾਲਾ ਜ਼ੇਰੇ-ਇਲਾਜ ਹਨ। ਮੁਲਜ਼ਮਾਂ ਕੋਲੋਂ ਤਿੰਨ ਪਿਸਟਲ ਮੈਗਜ਼ੀਨ ਸਮੇਤ, 10 ਕਾਰਤੂਸ, ਖੋਲ, ਕਾਰ ਅਤੇ ਬਿਨਾਂ ਨੰਬਰ ਮੋਟਰਸਾਈਕਲ ਬਰਾਮਦ ਕੀਤੀ ਹੈ। ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

Advertisement
Advertisement
×