ਜਲਾਲਾਬਾਦ: ਥਾਣਾ ਸਿਟੀ ਪੁਲੀਸ ਨੇ ਚੋਰੀ ਦੀਆਂ ਮੋਟਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਤਨਾਮ ਦਾਸ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲੀਸ ਪਾਰਟੀ ਸ਼ਹੀਦ ਊਧਮ ਸਿੰਘ ਚੌਕ ਜਲਾਲਾਬਾਦ ਮੌਜੂਦ ਸੀ ਤਾਂ ਮੁਖ਼ਬਰ ਨੇ ਆ ਕੇ ਇਤਲਾਹ ਦਿੱਤੀ ਕਿ ਗੁਰਦੇਵ ਸਿੰਘ ਉਰਫ਼ ਦੇਬੂ, ਕਾਲੂ ਸਿੰਘ, ਸ਼ਿੰਦਰ ਸਿੰਘ, ਹਰਮੇਸ਼ ਸਿੰਘ ਉਰਫ਼ ਮੇਸ਼ੀ ਵਾਸੀ ਸੁਖੇਰਾ ਬੋਦਲਾ ਚੋਰੀ ਕਰਨ ਦੇ ਆਦੀ ਹਨ ਜੋ ਚੋਰੀਸ਼ੁਦਾ ਮੋਟਰਾਂ ਵੇਚਣ ਲਈ ਜਲਾਲਾਬਾਦ ਆ ਰਹੇ ਹਨ। ਪੁਲੀਸ ਨੇ ਛਾਪਾ ਮਾਰ ਕੇ ਚਾਰਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਪੱਤਰ ਪ੍ਰੇਰਕ