ਸ਼੍ਰੋਮਣੀ ਅਕਾਲੀ ਦਲ ਦੇ ਚਾਰ ਦਰਜਨ ਅਹੁਦੇਦਾਰਾਂ ਵੱਲੋਂ ਅਸਤੀਫ਼ੇ

ਸ਼ਹਿਰੀ ਹਲਕੇ ਤੋਂ ਰੋਹਿਤ ਵੋਹਰਾ ਨੂੰ ਟਿਕਟ ਦਿੱਤੇ ਜਾਣ ਤੋਂ ਹਨ ਨਾਰਾਜ਼

ਸ਼੍ਰੋਮਣੀ ਅਕਾਲੀ ਦਲ ਦੇ ਚਾਰ ਦਰਜਨ ਅਹੁਦੇਦਾਰਾਂ ਵੱਲੋਂ ਅਸਤੀਫ਼ੇ

ਸੰਜੀਵ ਹਾਂਡਾ

ਫ਼ਿਰੋਜ਼ਪੁਰ, 29 ਲਵੰਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਥੋਂ ਦੇ ਸ਼ਹਿਰੀ ਹਲਕੇ ਤੋਂ ਰੋਹਿਤ ਵੋਹਰਾ ਨੂੰ ਵਿਧਾਨ ਸਭਾ ਉਮੀਦਵਾਰ ਐਲਾਨਣ ਨਾਲ ਨਾਰਾਜ਼ ਪਾਰਟੀ ਦੇ ਚਾਰ ਦਰਜਨ ਅਹੁਦੇਦਾਰਾਂ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ। ਇਹ ਅਹੁਦੇਦਾਰ ਪਿਛਲੇ ਕਈ ਦਿਨਾਂ ਤੋਂ ਰੋਹਿਤ ਵੋਹਰਾ ਨੂੰ ਹਲਕਾ ਇੰਚਾਰਜ ਲਾਉਣ ਤੋਂ ਵੀ ਖ਼ਫ਼ਾ ਸਨ ਤੇ ਇਸ ਨੂੰ ਹਟਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਮਿਲ ਚੁੱਕੇ ਸਨ। ਕੁਤਬੇ ਵਾਲਾ ਪਿੰਡ ਵਿਚ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕਿੱਕਰ ਸਿੰਘ ਦੇ ਘਰ ਰੱਖੀ ਮੀਟਿੰਗ ਦੌਰਾਨ 51 ਮੈਂਬਰੀ ਕਮੇਟੀ ’ਚ ਸ਼ਾਮਲ ਚਾਰ ਦਰਜਨ ਅਹੁਦੇਦਾਰਾਂ ਨੇ ਅਸਤੀਫ਼ੇ ਦੇਣ ਦਾ ਐਲਾਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All