ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦੌਰੇ ਤੋਂ ਪਹਿਲਾਂ ਮੁਕਤਸਰ ਦੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਣੇ ਚਾਰ ਕਰਮਚਾਰੀ ਮੁਅੱਤਲ ਕਰ ਦਿੱਤੇ ਗਏ ਹਨ| ਇਹ ਮੁਅੱਤਲੀ ਡਿਪਟੀ ਡਾਇਰੈਕਟਰ ਪ੍ਰੀਤਇੰਦਰ ਸਿੰਘ ਮਿਨਹਾਸ ਵੱਲੋਂ ਆਪਣੇ ਦੌਰੇ ਦੌਰਾਨ ਕੀਤੀ ਗਈ| ਇਸ ਮੌਕੇ ਉਨ੍ਹਾਂ ਨਾਲ ਉੱਚ ਅਧਿਕਾਰੀਆਂ ਦੀ ਵੀ ਟੀਮ ਸੀ| ਇਸ ਦੌਰਾਨ ਉਨ੍ਹਾਂ ਰੋਡਵੇਜ਼ ਦੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਅੱਤਲੀ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਹੋਈ ਹੈ| ਮੁਅੱਤਲ ਕਰਮਚਾਰੀਆਂ ਵਿੱਚ ਡਿਪੂ ਮੈਨੇਜਰ ਰਣਜੀਤ ਸਿੰਘ ਬੱਗਾ, ਬਲਵਿੰਦਰ ਸਿੰਘ, ਪ੍ਰਗਟ ਸਿੰਘ, ਕੰਡਕਟਰ ਗੁਰਸ਼ਰਨ ਸਿੰਘ ਸ਼ਾਮਲ ਹਨ| ਇਸ ਸਬੰਧੀ ਡਿਪਟੀ ਡਾਇਰੈਕਟਰ ਪ੍ਰੀਤਇੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਇਹ ਰੁਟੀਨ ਚੈਕਿੰਗ ਹੈ|