ਅਕਾਲੀ ਦਲ ਛੱਡ ਕੇ ਚਾਰ ਪਰਿਵਾਰ ਕਾਂਗਰਸ ’ਚ ਸ਼ਾਮਲ
ਪਿੰਡ ਫੱਤਾਕੇਰਾ ਵਿੱਚ ਅੱਜ ਚਾਰ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਸੀਨੀਅਰ ਕਾਂਗਰਸ ਆਗੂ ਫ਼ਤਹਿ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਇਸ ਮੌਕੇ ਸਾਬਕਾ ਸਰਪੰਚ ਪ੍ਰਤੀਨਿਧੀ ਗੁਰਨਾਮ ਸਿੰਘ, ਭੋਲਾ ਸਿੰਘ, ਗੁਰਜੀਤ ਸਿੰਘ ਅਤੇ ਦਲਜੀਤ ਸਿੰਘ ਦੀ ਪ੍ਰੇਰਨਾ ਸਦਕਾ ਜਗਸੀਰ ਸਿੰਘ, ਧਰਮਪਾਲ ਸਿੰਘ, ਲਖਵਿੰਦਰ ਸਿੰਘ ਅਤੇ ਬਨਵਾਰੀ ਸਿੰਘ ਨੇ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੀਨੀਅਰ ਕਾਂਗਰਸ ਆਗੂ ਫਤਹਿ ਸਿੰਘ ਬਾਦਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਟਕੇ ਪਾ ਕੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਿਤਾ ਸਰਦਾਰ ਮਹੇਸ਼ਇੰਦਰ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਅਤੇ ਸਤਿਕਾਰ ਮਿਲੇਗਾ। ਇਸ ਮੌਕੇ ਨਿਹਾਲ ਸਿੰਘ ਬਾਦਲ, ਅਮਰਜੀਤ ਸਿੰਘ, ਬੱਗਾ ਸਿੰਘ, ਜਲੰਧਰ ਸਿੰਘ, ਕੁਲਵਿੰਦਰ ਸਿੰਘ, ਬਹਾਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਕੰਦੂਖੇੜਾ, ਬਚਿੱਤਰ ਸਿੰਘ ਹਾਕੂਵਾਲਾ, ਜਸਦੀਪ ਸਿੰਘ ਹਾਕੂਵਾਲਾ, ਰਾਜਾ ਭੁੱਲਰਵਾਲਾ ਅਤੇ ਗੁਰਪ੍ਰੀਤ ਸਿੰਘ ਮਹਿਣਾ ਵੀ ਮੌਜੂਦ ਸਨ।