ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 1 ਅਗਸਤ
ਦੋ ਜਣਿਆਂ ਨੂੰ ਹੈਰੋਇਨ ਤੇ ਡਰੱਗ ਮਨੀ ਦੇ ਝੂਠੇ ਕੇਸ ਵਿਚ ਫ਼ਸਾ ਕੇ 81 ਲੱਖ ਰੁਪਏ ਦੀ ਨਗਦੀ ਖੁਰਦ-ਬੁਰਦ ਕਰਨ ਦੇ ਕੇਸ ਵਿਚ ਨਾਮਜ਼ਦ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ ਪੁਲੀਸ ਨੇ ਚਾਰ ਕਿਲੋ 710 ਗ੍ਰਾਮ ਨਸ਼ੀਲਾ ਪਾਊਡਰ ਅਤੇ 3710 ਨਸ਼ੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਡੀਐਸਪੀ ਯਾਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਕੀਤੀ ਗਈ ਸੀ। ਇਸ ਸਬੰਧੀ ਥਾਣਾ ਕੁਲਗੜੀ ਵਿੱਚ ਇੰਸਪੈਕਟਰ ਪਰਮਿੰਦਰ ਬਾਜਵਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਡੀਐਸਪੀ ਬਾਜਵਾ ਨੇ ਦੱਸਿਆ ਕਿ ਪਿਛਲੇ ਕੇਸ ਵਿਚ ਨਾਮਜ਼ਦ ਨਾਰਕੋਟਿਕ ਸੈੱਲ ਦਾ ਸਾਬਕਾ ਇੰਚਾਰਜ ਇੰਸਪੈਕਟਰ ਪਰਮਿੰਦਰ ਬਾਜਵਾ ਅਜੇ ਵੀ ਫ਼ਰਾਰ ਹੈ। ਪੁਲੀਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕ੍ਰਿਸ਼ਨਾ ਇਨਕਲੇਵ ਵਿਚ ਕਿਰਾਏ ’ਤੇ ਰਹਿੰਦਾ ਸੀ।