ਨਿੱਜੀ ਪੱਤਰ ਪ੍ਰੇਰਕ
ਮੋਗਾ, 20 ਸਤੰਬਰ
ਇੱਥੇ ਥਾਣਾ ਅਜੀਤਵਾਲ ਪੁਲੀਸ ਨੇ ਸ਼ਰਾਬ ਤਸਕਰੀ ਦੇ ਦੋਸ਼ ਹੇਠ ਬਰੀਜ਼ਾ ਤੇ ਫ਼ਾਰਚੂਨਰ ਅਤੇ ਭੁੱਕੀ ਤਸਕਰੀ ਲਈ ਆਈ-20 ਤੇ ਸੀਆਈਏ ਮਹਿਣਾ ਪੁਲੀਸ ਨੇ ਚਿੱਟਾ ਤਸਕਰੀ ਲਈ ਵਰਤੀ ਜਾ ਥਾਰ ਗੱਡੀ ਬਰਾਮਦ ਕੀਤੀ ਹੈ। ਥਾਣਾ ਅਜੀਤਵਾਲ ਪੁਲੀਸ ਨੇ 68 ਕਿਲੋ ਭੁੱਕੀ ਤਸਕਰੀ ਦੋਸ਼ ਹੇਠ ਪਿਓ-ਪੁੱਤ ਖ਼ਿਲਾਫ਼ ਨਸ਼ਾ ਤਸਕਰੀ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੁੱਤ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।
ਥਾਣਾ ਅਜੀਤਵਾਲ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਸੂਹ ਦੇ ਆਧਾਰ ’ਤੇ ਪਿੰਡ ਮਟਵਾਣੀ ਵਿੱਚ ਛਾਪਾ ਮਾਰ ਕੇ 68 ਕਿੱਲੋ ਭੁੱਕੀ ਬਰਾਮਦ ਕੀਤੀ ਗਈ। ਇਸ ਮਾਮਲੇ ਵਿਚ ਦੋ ਮੁਲਜ਼ਮਾਂ ਜਗਦੇਵ ਸਿੰਘ ਅਤੇ ਤਰਨਦੀਪ ਸਿੰਘ ਜੋ ਪਿਓ-ਪੁੱਤ ਹਨ। ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਜਗਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਤਸਕਰੀ ਲਈ ਵਰਤੀ ਜਾ ਰਹੀ ਆਈ-20 ਕਾਰ ਵੀ ਜ਼ਬਤ ਕਰ ਲਈ ਗਈ ਹੈ।
ਉਨ੍ਹਾਂ ਦੱਸਿਆ ਕਿ ਤਰਨਜੀਤ ਸਿੰਘ ਫ਼ਰਾਰ ਹੈ ਅਤੇ ਉਸ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਸ਼ਰਾਬ ਤਸਕਰੀ ਲਈ ਵਰਤੀ ਜਾ ਰਹੀ ਬਰੀਜ਼ਾ ਤੇ ਫ਼ਾਰਚੂਨਰ ਅਤੇ ਹੁਣ ਭੁੱਕੀ ਤਸਕਰੀ ਲਈ ਆਈ-20 ਜ਼ਬਤ ਕੀਤੀ ਗਈ ਹੈ।
ਸੀਆਈਏ ਸਟਾਫ਼ ਮਹਿਣਾ ਪੁਲੀਸ ਨੇ ਤਿੰਨ ਮੁਲਜ਼ਮਾਂ ਲਵਪ੍ਰੀਤ ਸਿੰਘ, ਬਰਜਿੰਦਰ ਸਿੰਘ ਤੇ ਨਿਜ਼ਮ ਨੂੰ ਗ੍ਰਿਫ਼ਤਾਰ ਕਰਕੇ 255 ਗ੍ਰਾਮ ਹੈਰੋਇਨ ਤੇ 20 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਅਤੇ ਤਸਕਰੀ ਲਈ ਵਰਤੀ ਜਾ ਰਹੀ ਥਾਰ ਗੱਡੀ ਵੀ ਜ਼ਬਤ ਕੀਤੀ ਗਈ ਹੈ।