ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਕਤਸਰ ’ਚ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ

ਮੁਕਤਸਰ ਪੁਲੀਸ ਵੱਲੋਂ ਮੋਬਾਈਲ ਟਾਵਰਾਂ ਤੋਂ ਬੇਸ ਬੈਂਡ ਯੂਨਿਟ ਚੋਰੀ ਕਰਨ ਵਾਲੇ ਇਕ ਚਾਰ ਮੈਂਬਰੀ ਗਰੋਹ ਨੂੰ ਬੇਨਕਾਬ ਕੀਤਾ ਹੈ| ਜ਼ਿਲ੍ਹਾ ਪੁਲੀਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਹ ਗਰੋਹ ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਸਰਗਰਮ ਹਨ|...
Advertisement

ਮੁਕਤਸਰ ਪੁਲੀਸ ਵੱਲੋਂ ਮੋਬਾਈਲ ਟਾਵਰਾਂ ਤੋਂ ਬੇਸ ਬੈਂਡ ਯੂਨਿਟ ਚੋਰੀ ਕਰਨ ਵਾਲੇ ਇਕ ਚਾਰ ਮੈਂਬਰੀ ਗਰੋਹ ਨੂੰ ਬੇਨਕਾਬ ਕੀਤਾ ਹੈ| ਜ਼ਿਲ੍ਹਾ ਪੁਲੀਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਹ ਗਰੋਹ ਮੁਕਤਸਰ, ਫ਼ਰੀਦਕੋਟ, ਬਠਿੰਡਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਸਰਗਰਮ ਹਨ| ਉਨ੍ਹਾਂ ਦੱਸਿਆ ਕਿ ਥਾਣਾ ਲੰਬੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ| ਮੁਲਜ਼ਮਾਂ ਦੀ ਪਛਾਣ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਪਿੰਦਰਜੀਤ ਸਿੰਘ, ਸੋਨਾ ਸਿੰਘ, ਗਗਨਦੀਪ ਸਿੰਘ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ| ਉਨ੍ਹਾਂ ਦੱਸਿਆ ਕਿ ਬੇਸ ਬੈਂਡ ਯੂਨਿਟ ਬਹੁਤ ਕੀਮਤੀ ਹੁੰਦਾ ਹੈ ਅਤੇ ਇਸਦਾ ਦੁਰਪ੍ਰਯੋਗ ਵੀ ਕੀਤਾ ਜਾ ਸਕਦਾ ਹੈ| ਇਸ ਬਾਰੇ ਪੁੱਛ-ਪੜਤਾਲ ਲਈ ਪੁਲੀਸ ਨੇ ਅਦਾਲਤ ਪਾਸੋਂ ਦੋ ਦਿਨਾਂ ਪੁਲੀਸ ਰਿਮਾਂਡ ਹਾਸਲ ਕੀਤਾ ਹੈ ਜਿਸ ਦੌਰਾਨ ਹੋਰ ਇਕਸਾਫ ਹੋਣ ਦੀ ਆਸ ਹੈ|

Advertisement
Advertisement
Show comments