ਅਮਰ ਕੌਰ ਚੈਰੀਟੇਬਲ ਹਸਪਤਾਲ ’ਚ ਅੱਖਾਂ ਦਾ ਮੁਫ਼ਤ ਕੈਂਪ
ਸੰਤ ਜਲਾਲ ਵਾਲਿਆਂ ਦੀ ਅਗਵਾਈ ਵਾਲੀ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਤਰਫ਼ੋਂ ਇੱਥੇ ਸੰਚਾਲਤ ਮਾਲਵੇ ਦੇ ਪ੍ਰਸਿੱਧ ਅੱਖਾਂ ਦੇ ਹਸਪਤਾਲ ਵਿੱਚ ਮੁਫ਼ਤ ਲੈਂਜ਼ ਕੈਂਪ ਲਾਇਆ ਗਿਆ। ਕੈਂਪ ਦਾ ਰਸਮੀ ਆਗ਼ਾਜ਼ ਕਰਨ ਤੋਂ ਬਾਅਦ ਸੁਸਾਇਟੀ ਦੇ ਮੁਖੀ ਸੰਤ ਰਿਸ਼ੀ ਰਾਮ ਅਤੇ ਮਾਤਾ ਰਜਨੀ ਦੇਵੀ ਨੇ ਦੱਸਿਆ ਕਿ ਇਹ ਕਾਰਜ ਸੰਸਥਾ ਦੇ ਮੁੱਖ ਸੰਸਥਾਪਕ ਬ੍ਰਹਮਲੀਨ ਸੰਤ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੀ ਯਾਦ ਵਿੱਚ ਪੁੰਨਿਆਂ ਦੇ ਸ਼ੁਭ ਦਿਹਾੜੇ ’ਤੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਸ਼ਾਸਤਰੀ ਦੀ ਅਗਵਾਈ ਹੇਠ ਲਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਡਾ. ਦੀਪਕ ਅਰੋੜਾ, ਡਾ. ਮੋਨਿਕਾ ਬਲਿਆਨ ਅਤੇ ਡਾ. ਭੁਪਿੰਦਰਪਾਲ ਕੌਰ ਵੱਲੋਂ ਕਰੀਬ 650 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 325 ਮਰੀਜ਼ਾਂ ਦੀ ਮੁਫ਼ਤ ਅਪਰੇਸ਼ਨ ਲਈ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਮਰੀਜ਼ਾਂ ਨੂੰ ਸੰਸਥਾ ਵੱਲੋਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਅਤੇ ਮਰੀਜ਼ਾਂ ਸਮੇਤ ਵਾਰਸਾਂ ਦੀ ਰਿਹਾਇਸ਼ ਅਤੇ ਲੰਗਰ ਦਾ ਪ੍ਰਬੰਧ ਵੀ ਸੁਸਾਇਟੀ ਵੱਲੋਂ ਮੁਫ਼ਤ ਕੀਤਾ ਗਿਆ।
ਇਸ ਮੌਕੇ ਸੁਮਨ, ਸੁਸ਼ਮਾ, ਕਰਮਜੀਤ ਕੌਰ, ਜਸਵੀਰ ਕੌਰ, ਮੇਜਰ ਸਿੰਘ ਗੋਂਦਾਰਾ, ਅਜਾਇਬ ਕੌਰ ਰੌਂਤਾ, ਹੈੱਡ ਗ੍ਰੰਥੀ ਰਾਮ ਸਿੰਘ, ਡੀ. ਸੀ. ਸਿੰਘ, ਡਾ. ਮੱਖਣ ਸਿੰਘ ਕਰੀਰਵਾਲੀ, ਜਸਵਿੰਦਰ ਸਿੰਘ ਪਟਵਾਰੀ, ਸੁਰਜੀਤ ਸਿੰਘ ਅਰੋੜਾ, ਸਤਵਿੰਦਰ ਸਿੰਘ ਅੰਗਰੋਈਆ, ਜਗਦੀਸ਼ ਸਿੰਘ, ਬਲੀ ਸਿੰਘ, ਮਨੀ ਸਿੰਘ, ਬਿੰਦਰ ਪਾਲ ਜੈਤੋ, ਤੇਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮੱਲਣ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਜਿਗਰੀ, ਸੁਖਵਿੰਦਰ ਸਿੰਘ ਸੁੱਖਾ ਅਤੇ ਗੁਰਪ੍ਰੀਤ ਸਿੰਘ ਬਾਜਾਖਾਨਾ ਵੱਲੋਂ ਕੈਂਪ ਦੀ ਸਫ਼ਲਤਾ ਲਈ ਤਨਦੇਹੀ ਨਾਲ ਸੇਵਾ ਕੀਤੀ ਗਈ।
