ਕੋਟਲੱਲੂ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਪਿੰਡ ਕੋਟਲੱਲ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਰਨੈਲ ਸਿੰਘ ਯੂ ਐੱਸ ਏ ਤੇ ਰਾਮਜਸ ਸਿੰਘ ਦੀ ਅਗਵਾਈ ਹੇਠ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਅਪਰੇਸ਼ਨ ਕੈਂਪ ਲਾਇਆ ਗਿਆ। ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ...
Advertisement
ਪਿੰਡ ਕੋਟਲੱਲ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਰਨੈਲ ਸਿੰਘ ਯੂ ਐੱਸ ਏ ਤੇ ਰਾਮਜਸ ਸਿੰਘ ਦੀ ਅਗਵਾਈ ਹੇਠ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਅਪਰੇਸ਼ਨ ਕੈਂਪ ਲਾਇਆ ਗਿਆ। ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦਾ ਚੈਕਅਪ ਕਰ ਕੇ ਮੁਫ਼ਤ ਦਵਾਈ ਦਿੱਤੀ ਅਤੇ ਸ਼ੂਗਰ ਦੇ ਟੈਸਟ ਕੀਤੇ ਗਏ। ਕੈਂਪ ਵਿਚ 270 ਮਰੀਜ਼ਾਂ ਦੀ ਜਾਂਚ ਕਰਕੇ 50 ਮਰੀਜ਼ਾਂ ਨੂੰ ਅਪਰੇਸ਼ਨ ਲਈ ਲੁਧਿਆਣਾ ਰੈਫਰ ਕੀਤਾ ਗਿਆ ਹੈ। ਇਸ ਮੌਕੇ ਸੁਖਦੇਵ ਸਿੰਘ, ਸੁਰਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਹਰਮਿਲਾਪ ਸਿੰਘ ਤੇ ਹੋਰ ਮੌਜੂਦ ਸਨ।
Advertisement
Advertisement
Advertisement
×

