DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

fridkot news: ਚੈਰੀਟੇਬਲ ਸੁਸਾਇਟੀ ਨੇ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

ਬਾਬਾ ਫਰੀਦ ਦੇ ਆਗਮਨ ਪੁਰਬ ਮੌਕੇ ਦਿੱਤੇ ਜਾਣਗੇ ਬਾਬਾ ਫ਼ਰੀਦ ਐਵਾਰਡ ਤੇ ਇੰਦਰਜੀਤ ਸਿੰਘ ਖਾਲਸਾ ਐਵਾਰਡ

  • fb
  • twitter
  • whatsapp
  • whatsapp
featured-img featured-img
ਐਵਾਰਡਾਂ ਬਾਰੇ ਜਾਣਕਾਰੀ ਦਿੰਦਿਆਂ ਹੋਏ ਬਾਬਾ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ।
Advertisement
ਸੂਫ਼ੀ ਮਤ ਦੇ ਮੋਢੀ ਅਤੇ ਪੰਜਾਬੀ ਜ਼ੁਬਾਨ ਦੇ ਆਦਿ ਕਵੀ ਵਜੋਂ ਜਾਣੇ ਜਾਂਦੇ ਬਾਬਾ ਸ਼ੇਖ ਫ਼ਰੀਦ ਨੂੰ ਸਮਰਪਿਤ 19 ਤੋਂ 23 ਸਤੰਬਰ ਤੱਕ ਮਨਾਏ ਜਾਣ ਵਾਲੇ ਬਾਬਾ ਫਰੀਦ ਆਗਮਨ-ਪੁਰਬ ਦੌਰਾਨ ਦਿੱਤੇ ਜਾਣ ਵਾਲੇ ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗੁਰਦੁਆਰਾ ਗੋਦੜੀ ਸਾਹਿਬ ਫਰੀਦਕੋਟ ਅਤੇ ਟਿੱਲਾ ਬਾਬਾ ਫਰੀਦ ਰਿਲੀਜੀਅਸ ਅਤੇ ਚੈਰੀਟੇਬਲ ਸੁਸਾਇਟੀ ਵੱਲੋਂ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਅਰਜ਼ੀਆਂ 10 ਸਤੰਬਰ ਤੋਂ ਪਹਿਲਾਂ-ਪਹਿਲਾਂ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਦਫ਼ਤਰ ਵਿਖੇ ਜਾਂ ਈ-ਮੇਲ tillababafaridfaridkot@gmail.com ’ਤੇ ਭੇਜੀਆਂ ਜਾਣ। ਇਸ ਸਬੰਧੀ ਕਿਸੇ ਦੂਸਰੇ ਵਿਅਕਤੀ ਵੱਲੋਂ ਵੀ ਕਿਸੇ ਵਿਅਕਤੀ ਜਾਂ ਸੰਸਥਾ ਬਾਰੇ ਅਰਜ਼ੀ ਭੇਜੀ ਜਾ ਸਕਦੀ ਹੈ ਜੋ 2 ਵਿਅਕਤੀਆਂ ਵੱਲੋਂ ਤਸਦੀਕ ਹੋਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਚੁਣੀਆਂ ਗਈਆਂ ਸ਼ਖਸ਼ੀਅਤਾਂ ਨੂੰ ਆਗਮਨ ਪੁਰਬ ਦੇ ਆਖਰੀ ਦਿਨ 23 ਸਤੰਬਰ ਨੂੰ ਨਗਰ-ਕੀਰਤਨ ਗੁਰਦੁਆਰਾ ਗੋਦੜੀ ਸਾਹਿਬ ਪਹੁੰਚਣ ਉਪਰੰਤ ਦੀਵਾਨ ਹਾਲ ਵਿੱਚ ਸੰਗਤ ਦੀ ਹਾਜ਼ਰੀ ਵਿੱਚ ਇਹ ਅਵਾਰਡ ਪ੍ਰਦਾਨ ਕੀਤੇ ਜਾਣਗੇ। ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਨਿਟੀ ਵਿੱਚ ਸਿਰੋਪਾਓ, ਦੁਸ਼ਾਲਾ, ਸਾਈਟੇਸ਼ਨ ਅਤੇ 2 ਲੱਖ ਦੀ ਰਾਸ਼ੀ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਰੀ ਅਵਾਰਡ ਵਿੱਚ ਸਿਰੋਪਾਓ, ਦੁਸ਼ਾਲਾ, ਸਾਈਟੇਸ਼ਨ ਅਤੇ 1 ਲੱਖ ਦੀ ਰਾਸ਼ੀ ਭੇਟ ਕੀਤੀ ਜਾਵੇਗੀ। ਇਸ ਮੌਕੇ ਚਰਨਜੀਤ ਸਿੰਘ ਸੇਖੋ, ਦੀਪਇੰਦਰ ਸਿੰਘ ਸੇਖੋ, ਗੁਰਜਾਪ ਸਿੰਘ ਸੇਖੋ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ।

Advertisement

Advertisement

Advertisement
×