ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਮਾਮਲੇ ’ਚ ਭਗੌੜਾ ਕਾਬੂ
ਪੁਲੀਸ ਟੀਮ ਨੇ 107 ਬੋਤਲਾਂ ਗੈਰ-ਕਾਨੂੰਨੀ ਦੇਸੀ ਸ਼ਰਾਬ ਦੀ ਤਸਕਰੀ ਦੇ ਮਾਮਲੇ ਵਿੱਚ ਦੂਜੇ ਭਗੌੜੇ ਮੁਲਜ਼ਮ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਕਾਸ ਤੋਂ 3000 ਰੁਪਏ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਜਸਵੰਤ ਸਿੰਘ ਵਾਸੀ...
Advertisement
ਪੁਲੀਸ ਟੀਮ ਨੇ 107 ਬੋਤਲਾਂ ਗੈਰ-ਕਾਨੂੰਨੀ ਦੇਸੀ ਸ਼ਰਾਬ ਦੀ ਤਸਕਰੀ ਦੇ ਮਾਮਲੇ ਵਿੱਚ ਦੂਜੇ ਭਗੌੜੇ ਮੁਲਜ਼ਮ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਕਾਸ ਤੋਂ 3000 ਰੁਪਏ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਜਸਵੰਤ ਸਿੰਘ ਵਾਸੀ ਢਾਣੀ ਤਲਵਾੜਾ ਖੁਰਦ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਥਾਣਾ ਇੰਚਾਰਜ ਪ੍ਰਗਟ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਏਲਨਾਬਾਦ ਥਾਣੇ ਵਿੱਚ ਆਬਕਾਰੀ ਐਕਟ ਦੀ ਧਾਰਾ 61/4/14 ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਹ ਫ਼ਰਾਰ ਸੀ।
Advertisement
Advertisement