ਆਕਸਫੋਰਡ ਸਕੂਲ ਵਿੱਚ ਖੇਡਾਂ ਕਰਵਾਈਆਂ
ਦਿ ਆਕਸਫੋਰਡ ਸਕੂਲ ਆਫ ਐਜੂਕੇਸ਼ਨ ਭਗਤਾ ਭਾਈ ਵਿੱਚ ਦੋ ਰੋਜ਼ਾ ਸਾਲਾਨਾ ਜੂਨੀਅਰ ਖੇਡ ਸਮਾਗਮ ਕਰਵਾਇਆ ਗਿਆ। ਪਹਿਲੇ ਦਿਨ ਦੇ ਮੁੱਖ ਮਹਿਮਾਨ ਡੀ ਈ ਓ ਬਠਿੰਡਾ ਮਮਤਾ ਖੁਰਾਣਾ ਸੇਠੀ ਨੇ ਰਿਬਨ ਕੱਟ ਕੇ ਖੇਡਾਂ ਦਾ ਉਦਘਾਟਨ ਕੀਤਾ। ਦੂਜੇ ਦਿਨ ਦੇ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਭਗਤਾ ਰਾਜੀਵ ਕੁਮਾਰ ਖੰਨਾ ਸਨ ਜਦ ਕਿ ਪ੍ਰਧਾਨਗੀ ਸਕੂਲ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਨੇ ਕੀਤੀ। ਬੱਚਿਆਂ ਨੇ ਵੱਖ-ਵੱਖ ਦੌੜ ਮੁਕਾਬਲਿਆਂ ਅਤੇ ਹੋਰ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਦੀਆਂ ਮਨੋਰੰਜਨ ਖੇਡਾਂ ਵੀ ਕਰਵਾਈਆਂ ਗਈਆਂ। ਸਕੂਲ ਪ੍ਰਬੰਧਕਾਂ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਅਤੇ ਮਾਪਿਆਂ ਦਾ ਸਨਮਾਨ ਕੀਤਾ। ਇਸ ਮੌਕੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਭਾਗ ਲੈਣ ਦੀ ਅਪੀਲ ਕੀਤੀ।
