DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਹਗੀਰਾਂ ਨੂੰ ਲੁੱਟਣ ਵਾਲਾ ਗਰੋਹ ਕਾਬੂ

ਪੁਲੀਸ ਨੇ ਅਬੋਹਰ-ਹਰਿਆਣਾ ਹਾਈਵੇਅ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਅਬਹੋਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ ਐੱਸ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਿਰਸਾ ਦੇ ਗੁਰੂਨਾਨਕ ਨਗਰ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਨੇ ਪੁਲੀਸ...

  • fb
  • twitter
  • whatsapp
  • whatsapp
featured-img featured-img
ਪੁਲੀਸ ਦੀ ਹਿਰਾਸਤ ਵਿੱਚ ਮੁਲਜ਼ਮ।
Advertisement

ਪੁਲੀਸ ਨੇ ਅਬੋਹਰ-ਹਰਿਆਣਾ ਹਾਈਵੇਅ ’ਤੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਅਬਹੋਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ ਐੱਸ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਿਰਸਾ ਦੇ ਗੁਰੂਨਾਨਕ ਨਗਰ ਦੇ ਰਹਿਣ ਵਾਲੇ ਸੁਸ਼ੀਲ ਕੁਮਾਰ ਨੇ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਕਿ 26 ਫਰਵਰੀ ਦੀ ਰਾਤ ਨੂੰ ਉਹ ਰਿਸ਼ਤੇਦਾਰ ਨੂੰ ਮਿਲਣ ਲਈ ਆਪਣੀ ਕਾਰ ਵਿੱਚ ਸਿਰਸਾ ਤੋਂ ਅਬੋਹਰ ਆ ਰਿਹਾ ਸੀ। ਰਾਤ 10 ਵਜੇ ਦੇ ਕਰੀਬ ਸੀਤੋ-ਅਬੋਹਰ ਹਾਈਵੇਅ ’ਤੇ ਪਿੰਡ ਸੁਖਚੈਨ ਨੇੜੇ ਪੰਜ ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਉਸ ਦੀ ਕੁੱਟਮਾਰ ਕਰਕੇ ਕਾਰ ਅਤੇ ਮੋਬਾਈਲ ਖੋਹ ਲਿਆ। ਹਮਲਾਵਰਾਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਪੁਲੀਸ ਨੂੰ ਸੂਚਿਤ ਕੀਤਾ ਤਾਂ ਉਹ ਜਾਨੋਂ ਮਾਰ ਦੇਵੇਗਾ। ਇਸ ਸਬੰਧੀ ਪੁਲੀਸ ਨੇ ਥਾਣਾ ਅਬਹੋਰ ਵਿੱਚ ਕੇਸ ਦਰਜ ਕਰਨ ਮਗਰੋਂ ਤਕਨੀਕੀ ਸਰੋਤਾਂ ਦੀ ਵਰਤੋਂ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲੀਸ ਨੇ ਕੁਝ ਘੰਟਿਆਂ ਦੇ ਅੰਦਰ ਹੀ ਇਸ ਅਪਰਾਧ ਨੂੰ ਅੰਜਾਮ ਦੇਣ ਵਾਲੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੀੜਤ ਤੋਂ ਚੋਰੀ ਹੋਈ ਕਾਰ ਅਤੇ ਮੋਬਾਈਲ ਫੋਨ ਬਰਾਮਦ ਕਰ ਲਿਆ। ਐੱਸ ਐੱਸ ਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵੀ ਵਾਸੀ ਭਾਗਸਰ, ਰਮੇਸ਼ ਵਾਸੀ ਰਾਏਪੁਰਾ, ਸੋਨੂੰ ਵਾਸੀ ਖੈਰਪੁਰ, ਸੁਨੀਲ ਨਾਥ ਵਾਸੀ ਕੁਲਾਰ ਅਤੇ ਸੰਜੇ ਵਾਸੀ ਖੈਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
×