DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਪੁਲੀਸ ਨੇ ਮੁੱਖ ਸ਼ੂਟਰ ਕੀਤਾ ਕਾਬੂ

ਮੁਲਜ਼ਮ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰਿਆਂ 'ਤੇ ਵਾਰਦਾਤਾਂ ਨੂੰ ਦਿੰਦਾ ਸੀ ਅੰਜ਼ਾਮ: ਡੀਜੀਪੀ
  • fb
  • twitter
  • whatsapp
  • whatsapp
featured-img featured-img
ਏਜੀਟੀਐਫ ਦੀ ਟੀਮ ਵੱਲੋਂ ਫੜਿਆ ਗਿਆ ਸ਼ੂਟਰ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਡੀਜੀਪੀ. ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਤਰਨਤਾਰਨ ਵਜੋਂ ਹੋਈ ਹੈ ਜਦਕਿ ਮੁਲਜ਼ਮ ਦਾ ਕੋਈ ਅਪਰਾਧਕ ਪਿਛੋਕੜ ਨਹੀਂ ਹੈ।

Advertisement

ਮਿਲੀ ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰ ਸ਼ਾਪ ਦੇ ਮਾਲਕ 'ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਇਸ਼ਾਰਿਆਂ ‘ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਏਜੀਟੀਐਫ ਦੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਦੱਸਿਆ ਕਿ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਪੁਲੀਸ ਟੀਮਾਂ ਨੇ ਜ਼ੀਰਾ ਦੇ ਪਿੰਡ ਮਨਸੂਰ ਦੇਵਾ ਵਿੱਚ ਝਤਰਾ ਰੋਡ ’ਤੇ ਨਹਿਰ ਦੇ ਪੁਲ ਤੋਂ ਦੋਸ਼ੀ ਜਗਰੋਸ਼ਨ ਨੂੰ ਗ੍ਰਿਫ਼ਤਾਰ ਕਰ ਲਿਆ।

ਏਡੀਜੀਪੀ ਨੇ ਦੱਸਿਆ ਕਿ ਜਗਰੋਸ਼ਨ ਜਿਊਲਰ ਹਮਲੇ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਦੋਸ਼ੀ ਹੈ ਅਤੇ ਉਹ ਇਸ ਹਮਲੇ ਵਿੱਚ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਹੋਰ ਦੋਸ਼ੀਆਂ ਹਰਜੀਤ ਉਰਫ ਜੀਤਾ ਅਤੇ ਸਨਮੁਖ ਨੂੰ ਏਜੀਟੀਐਫ ਦੀਆਂ ਟੀਮਾਂ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।

Advertisement
×