ਖੇਤਰੀ ਪ੍ਰਤੀਨਿਧ
ਬਰਨਾਲਾ, 2 ਅਪਰੈਲ
ਬਰਨਾਲਾ ਦੀ ਦਾਣਾ ਮੰਡੀ ਵਿੱਚ ਪਿਛਲੇ ਕਈ ਵਰ੍ਹਿਆਂ ਤੋਂ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਝੁੱਗੀਆਂ ਵਿਚ ਰਹਿਣ ਵਾਲੇ ਬੱਚਿਆਂ ਨੂੰ ਮੁੁਫ਼ਤ ਸਿੱਖਿਆ ਦੇਣ ਦੀ ਮੁੁਹਿੰਮ ਚੱਲ ਰਹੀ ਹੈ। ਇਨ੍ਹਾਂ ਬੱਚਿਆਂ ਵਿਚ ਮੁੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਸੰਸਥਾ ਵੱਲੋਂ ਭਗਤ ਕਬੀਰ ਦੇ ਜੀਵਨ ਸਬੰਧੀ ਪੰਜਾਬੀ ’ਚ ਸੁੰਦਰ ਲਿਖਾਈ ਮੁੁਕਾਬਲੇ ਕਰਵਾਏ ਗਏ। ਜਿਸ ਵਿੱਚ ਪੁੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬੀ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਨੇ ਸਨਮਾਨਿਤ ਕੀਤਾ ਅਤੇ ਜਰਮਨ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸਮਾਜ ਸੇਵੀ ਹਰਦੀਪ ਸਿੰਘ ਨੇ ਸਟੇਸ਼ਨਰੀ, ਕੇਲੇ ਅਤੇ ਮਾਸਕ ਵੰਡ ਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਐੱਨਆਰਆਈ ਹਰਦੀਪ ਸਿੰਘ ਨੇ ਗਰੀਬ ਬੱਚਿਆਂ ਦਾ ਭਵਿੱਖ ਰੁਸ਼ਨਾਉਣ ਲਈ ਭਾਨ ਸਿੰਘ ਜੱਸੀ ਦੀ ਅਗਵਾਈ ਹੇਠਲੀ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਤੇ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਬੱਚਿਆਂ ਦੀ ਮਦਦ ਕਰਦੇ ਰਹਿਣਗੇ।