ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 18 ਅਕਤੂਬਰ
ਹਲਕਾ ਰਾਮਪੁਰਾ ਫੂਲ ਦੇ ਪਿੰਡ ਜਲਾਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੱਧੂ ਦੀ ਅਗਵਾਈ ਹੇਠ ਬੂਟਾ ਸਿੰਘ ਆੜ੍ਹਤੀਆਂ ਦੇ ਘਰ ਵੱਡੀ ਇਕੱਤਰਤਾ ਕੀਤੀ ਗਈ। ਇਸ ਮੌਕੇ ਬਲਕਾਰ ਸਿੱਧੂ ਨੇ ਕਿਹਾ ਕਿ ਅੱਜ ਦਾ ਭਰਵਾਂ ਇਕੱਠ ਦੱਸ ਰਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਾਬਕਾ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਹਲਕੇ ਦੇ ਲੋਕਾਂ ਦੀ ਆਸਾਂ ’ਤੇ ਖਰਾ ਉੱਤਰਨ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 24 ਘੰਟੇ ਤੇ ਮੁਫ਼ਤ ਬਿਜਲੀ, ਮੁਫ਼ਤ ਵਧੀਆ ਇਲਾਜ ਅਤੇ ਲੋਕ ਭਲਾਈ ਲਈ ਜਾਰੀ ਕੀਤੀਆਂ ਜਾ ਰਹੀਆਂ ਹੋਰ ਗਰੰਟੀ ਯੋਜਨਾਵਾਂ ਨੂੰ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਨਛੱਤਰ ਸਿੰਘ ਸਿੱਧੂ ਸੂਬਾ ਜੁਆਇੰਟ ਸਕੱਤਰ, ਬੂਟਾ ਸਿੰਘ ਬਲਾਕ ਪ੍ਰਧਨ, ਮਾ. ਜਰਨੈਲ ਸਿੰਘ, ਹਨੀ ਜਲਾਲ, ਨੋਨੀ ਢਿੱਲੋ, ਭਾਗ ਸਿੰਘ ਫੌਜੀ, ਗੋਰਾ ਲਾਲ ਸਰਪੰਚ, ਰਾਜੂ ਜੇਠੀ, ਸਰਬਾ ਬਰਾੜ, ਬੌਬੀ ਫੂਲ, ਸੀਰਾ ਮੱਲੂਆਣਾ ਆਦਿ ਹਾਜ਼ਰ ਸਨ।