DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Satluj Punjabi Movie ਨੂੰ ਦੇਖਣ ਜੁੜਿਆ ਇਕੱਠ

ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ’ਤੇ ਬਣੀ ਪਹਿਲੀ ਪੰਜਾਬੀ ਫ਼ਿਲਮ ‘ਸਤਲੁਜ’ ਵੱਡੀ ਸਕਰੀਨ ’ਤੇ ਇਥੇ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਵਿੱਚ ਦਿਖਾਈ ਗਈ। ਫ਼ਿਲਮ ਨੂੰ ਦੇਖਣ ਲਈ ਵੱਡੀ ਗਿਣਤੀ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਸੰਗਤ...

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ‘ਸਤਲੁਜ’ ਫਿਲਮ ਦੇਖਦੇ ਹੋਏ ਲੋਕ। -ਫੋਟੋ: ਸੁਰੇਸ਼
Advertisement

ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ’ਤੇ ਬਣੀ ਪਹਿਲੀ ਪੰਜਾਬੀ ਫ਼ਿਲਮ ‘ਸਤਲੁਜ’ ਵੱਡੀ ਸਕਰੀਨ ’ਤੇ ਇਥੇ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਵਿੱਚ ਦਿਖਾਈ ਗਈ। ਫ਼ਿਲਮ ਨੂੰ ਦੇਖਣ ਲਈ ਵੱਡੀ ਗਿਣਤੀ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਸੰਗਤ ਦੇ ਉਤਸ਼ਾਹ ਨੇ ਪ੍ਰਬੰਧਕਾਂ ਦੇ ਪ੍ਰਬੰਧਾਂ ਨੂੰ ਫਿੱਕਾ ਪਾ ਦਿੱਤਾ। ਲੋਕਲ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਰਘਵੀਰ ਸਿੰਘ ਨੇ ਦੱਸਿਆ ਫ਼ਿਲਮ ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਕੌਮ ਨਾਲ ਹੋਈਆਂ ਵਧੀਕੀਆਂ ਨੂੰ ਅਟੱਲ ਸੱਚਾਈ ਵਾਂਗ ਦਿਖਾਇਆ ਗਿਆ ਹੈ। ਇਸ ਫ਼ਿਲਮ ਨਾਲ ਸਿੱਖ, ਹਿੰਦੂ ਅਤੇ ਮੁਸਲਮਾਨ ਭਾਈਚਾਰੇ ਨੂੰ ਇਤਿਹਾਸਕ ਘਟਨਾਵਾਂ ਦੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ। ਜਸਵੀਰ ਸਿੰਘ ਖਾਲਸਾ ਨੇ ਫ਼ਿਲਮ ਦੇ ਇਤਿਹਾਸ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਹਾਨੇਕੇ, ਤਰਸੇਮ ਚੰਦ ਮਿੱਢਾ, ਜਸਪਾਲ ਸਿੰਘ, ਪਵਨਦੀਪ ਸਿੰਘ, ਅਵਤਾਰ ਸਿੰਘ ਸਿੰਘ ਵੀ ਮੌਜੂਦ ਸਨ।

Advertisement
Advertisement
×