ਤਲਵੰਡੀ ਸਾਬੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਮੌਕੇ ਸਥਾਨਕ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਸਿੱਖ ਕੌਮ ਦੀ ਮਾਰਸ਼ਲ ਖੇਡ ਗੱਤਕੇ ਦੇ ਮੁਕਾਬਲੇ ਕਰਵਾਏ ਗਏ ਅਤੇ ਸ਼੍ਰੋਮਣੀ ਕਮੇਟੀ ਦੀ ਮਲਕੀਅਤ ਵਾਲੀ ਜਗ੍ਹਾ ’ਤੇ ਫ਼ਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਮੁਕਾਬਲਿਆਂ ਦੀ ਸਮਾਪਤੀ ਮੌਕੇ ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਅਤੇ ਹੋਰ ਸ਼ਖ਼ਸੀਅਤਾਂ ਨੇ ਜੇਤੂ ਗੱਤਕਾ ਟੀਮਾਂ ਨੂੰ ਇਨਾਮ ਦਿੱਤੇ। -ਪੱਤਰ ਪ੍ਰੇਰਕ