DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੌਰਵ ਮੋਗਾ ਨਿਗਮ ਦੇ ਡਿਪਟੀ ਮੇਅਰ ਬਣੇ

ਨਗਰ ਨਿਗਮ ਮੋਗਾ ਦੇ ਦੋ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ। ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਵੀ ‘ਆਪ’ ਦੇ ਹਿੱਸੇ ਆਏ ਹਨ। ‘ਆਪ’ ਦੇ ਕੌਂਸਲਰ ਗੌਰਵ ਗਰਗ ਡਿਪਟੀ ਅਤੇ ਕਾਲਾ ਬਜਾਜ ਸੀਨੀਅਰ ਡਿਪਟੀ ਮੇਅਰ ਚੁਣ...

  • fb
  • twitter
  • whatsapp
  • whatsapp
Advertisement

ਨਗਰ ਨਿਗਮ ਮੋਗਾ ਦੇ ਦੋ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ। ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਵੀ ‘ਆਪ’ ਦੇ ਹਿੱਸੇ ਆਏ ਹਨ। ‘ਆਪ’ ਦੇ ਕੌਂਸਲਰ ਗੌਰਵ ਗਰਗ ਡਿਪਟੀ ਅਤੇ ਕਾਲਾ ਬਜਾਜ ਸੀਨੀਅਰ ਡਿਪਟੀ ਮੇਅਰ ਚੁਣ ਲਏ ਗਏ ਹਨ। ਅਕਾਲੀ ਦਲ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਇਸ ਚੋਣ ਮੀਟਿੰਗ ਦਾ ਬਾਈਕਾਟ ਕੀਤਾ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਵੀਜ਼ਨਲ ਕਮਿਸ਼ਨਰ ਬਬੀਤਾ ਕਲੇਰ, ਵਿਧਾਇਕਾਂ ਅਮਨਦੀਪ ਕੌਰ ਅਰੋੜਾ, ਮੇਅਰ ਵਿਨੇਪਾਲ ਕੌਰ ਤੋਂ ਇਲਾਵਾ ਆਪ ਨਾਲ ਸਬੰਧਤ ਸਾਰੇ ਕੌਂਸਲਰ ਹਾਜ਼ਰ ਸਨ। ਅਹੁਦੇਦਾਰਾਂ ਦੀ ਚੋਣ ਤੋਂ ਬਾਅਦ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸ਼ਹਿਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ।

Advertisement
Advertisement
×