ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਘੱਲੂ ਪ੍ਰਧਾਨ ਤੇ ਠਠੇਰਾਂ ਜਨਰਲ ਸਕੱਤਰ ਬਣੇ

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਜ਼ਿਲ੍ਹਾ ਫਾਜ਼ਿਲਕਾ ਦੀ ਜ਼ਿਲ੍ਹਾ ਬਾਡੀ ਦੀ ਚੋਣ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਅਤੇ ਸੂਬਾਈ ਆਗੂ ਹਰਦੀਪ ਕੁਮਾਰ ਸ਼ਰਮਾ ਸੰਗਰੂਰ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਬਾਗ ਵਿੱਚ ਹੋਈ। ਇਸ ਮੌਕੇ ਅਮੀਰ ਸਿੰਘ ਨੂੰ...
ਨਵੇਂ ਚੁਣੇ ਅਹੁਦੇਦਾਰਾਂ ਨਾਲ ਯੂਨੀਅਨ ਦੇ ਮੈਂਬਰ।
Advertisement

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਜ਼ਿਲ੍ਹਾ ਫਾਜ਼ਿਲਕਾ ਦੀ ਜ਼ਿਲ੍ਹਾ ਬਾਡੀ ਦੀ ਚੋਣ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ ਅਤੇ ਸੂਬਾਈ ਆਗੂ ਹਰਦੀਪ ਕੁਮਾਰ ਸ਼ਰਮਾ ਸੰਗਰੂਰ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਬਾਗ ਵਿੱਚ ਹੋਈ। ਇਸ ਮੌਕੇ ਅਮੀਰ ਸਿੰਘ ਨੂੰ ਚੈਅਰਮੈਨ, ਪ੍ਰਧਾਨ ਮਹਿੰਦਰ ਸਿੰਘ ਘੱਲੂ, ਜਨਰਲ ਸਕੱਤਰ ਹਰਭਜਨ ਸਿੰਘ ਠਠੇਰਾਂ, ਖਜ਼ਾਨਚੀ ਮਹਿੰਦਰ ਪਾਲ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਖੁੰਗਰ, ਸੀਨੀਅਰ ਮੀਤ ਪ੍ਰਧਾਨ ਧਰਮਪਾਲ, ਮੀਤ ਪ੍ਰਧਾਨ ਪ੍ਰੀਤਮ ਸਿੰਘ ਜਲਾਲਾਬਾਦ, ਮੀਤ ਪ੍ਰਧਾਨ ਸੁਖਮਿੰਦਰ ਸਿੰਘ, ਜਥੇਬੰਦਕ ਸਕੱਤਰ ਰਾਮ ਕੁਮਾਰ, ਸਹਾਇਕ ਵਿੱਤ ਸਕੱਤਰ ਟੇਕ ਚੰਦ ਨੂੰ ਚੁਣਿਆ ਗਿਆ। ਮੁਲਾਜ਼ਮ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਨੂੰ ਪੂਰਾ ਕਰੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ ,ਮਿੱਡ-ਡੇਅ ਮੀਲ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਪੱਕੇ ਕੀਤੇ ਜਾਣ ,ਘੱਟੋ ਘੱਟ ਉਜ਼ਰਤਾਂ ਲਾਗੂ ਕੀਤੀਆਂ ਜਾਣ ਬਕਾਇਆ ਡੀ. ਏ .ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੇਅ ਕਮਿਸ਼ਨ ਦੇ ਬਕਾਏ ਦਿੱਤੇ ਜਾਣ ਸਣੇ ਹੋਰ ਮੰਗਾਂ ਦੀ ਗੱਲ ਕੀਤੀ। ਇਸ ਚੋਣ ਦੌਰਾਨ ਭਰਾਤਰੀ ਜਥੇਬੰਦੀ ਪ.ਸ.ਸ.ਫ. ਵਿਗਿਆਨਕ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ, ਵਿੱਤ ਸਕੱਤਰ ਰੇਸ਼ਮ ਸਿੰਘ, ਹਿੰਮਤ ਸਿੰਘ ਦੂਲੋਵਾਲ, ਮਾਨਸਾ ਤੋਂ ਆਗੂ ਜਸਪ੍ਰੀਤ ਸਿੰਘ ਵਾਲੀਆ ਮਾਖਾ ਸ਼ਾਮਲ ਹੋਏ। ਸਮੂਹ ਚੁਣੇ ਗਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਸੰਘਰਸ਼ ਕੀਤੇ ਜਾ ਰਹੇ ਸੰਘਰਸ਼ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਸਾਥੀ ਵੱਧ ਚੜ੍ਹ ਕੇ ਹਿੱਸਾ ਲੈਣਗੇ।

Advertisement
Advertisement
Show comments