ਘੋਲੀਆ ਵੱਲੋਂ ਮਨਪ੍ਰੀਤ ਇਯਾਲੀ ਨਾਲ ਮੁਲਾਕਾਤ
ਧਰਮਕੋਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਚਿੱਤਰ ਸਿੰਘ ਘੋਲੀਆ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਚਲ ਰਹੀ ਭਰਤੀ ਮੁਹਿੰਮ ਨੂੰ ਹੁਣ ਵਿਦੇਸ਼ਾਂ ਤੱਕ ਵੀ...
Advertisement
ਧਰਮਕੋਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਚਿੱਤਰ ਸਿੰਘ ਘੋਲੀਆ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਚਲ ਰਹੀ ਭਰਤੀ ਮੁਹਿੰਮ ਨੂੰ ਹੁਣ ਵਿਦੇਸ਼ਾਂ ਤੱਕ ਵੀ ਲਿਜਾਇਆ ਜਾਵੇਗਾ। ਕੈਨੇਡਾ ਦੇ ਉੱਘੇ ਅਕਾਲੀ ਆਗੂ ਨੇ ਕਿਹਾ ਕਿ ਵਿਕਸਤ ਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀ ਭਰਵੀਂ ਹਮਾਇਤ ਨੂੰ ਅਕਾਲੀ ਦਲ ਵੱਡੀ ਤਾਕਤ ਬਣਾ ਕੇ ਖੜ੍ਹਾ ਕਰਨ ਦੀ ਯੋਜਨਾ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਨੌਜਵਾਨ, ਜਿਹੜੇ ਆਪਣੇ ਵਾਪਸ ਆਉਣ ਦੀ ਇੱਛਾ ਰੱਖਦੇ ਹਨ ਜਾਂ ਪਾਰਟੀ ਦੇ ਨਾਲ ਡਿਜੀਟਲ ਰੂਪ ਵਿੱਚ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਵੀ ਇਕ ਵਿਸ਼ੇਸ਼ ਪੋਰਟਲ ਤੇ ਸੰਪਰਕ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement
×