ਭਾਈਰੂਪਾ: ਬੀਤੇ ਦਿਨੀਂ ਦੇਸ਼ ਦੀ ਸਰਹੱਦ ’ਤੇ ਰਾਖੀ ਕਰਦਿਆਂ ਪੰਜ ਫੌਜੀ ਜਵਾਨਾਂ ਗੱਜਣ ਸਿੰਘ, ਜਸਵਿੰਦਰ ਸਿੰਘ, ਮਨਦੀਪ ਸਿੰਘ, ਸਰਜ ਸਿੰਘ, ਵਿਸਾਖ ਸਿੰਘ ਦੀ ਸ਼ਹਾਦਤ ਸਬੰਧੀ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਬੁਰਜ ਰਾਜਗੜ੍ਹ ਦੇ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਭੱਲਾ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਉਨ੍ਹਾਂ ਦਾ ਮਾਣ-ਸਤਿਕਾਰ ਬਰਕਰਾਰ ਰੱਖਣਾ ਹਰ ਨਾਗਰਿਕ ਦਾ ਮੁਢਲਾ ਫਰਜ਼ ਹੁੰਦਾ ਹੈ। -ਪੱਤਰ ਪ੍ਰੇਰਕ