Gill Ronta ਨੇ ਸਿਆਸੀ ਸਰਗਰਮੀਆਂ ਵਿੱਢੀਆਂ
ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਿਲ ਹੋਏ ਗੀਤਕਾਰ ਅਤੇ ਲੇਖਕ ਗਿੱਲ ਰੌਂਤਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂ ਵਿੱਚ ਇਕੱਠ ਕੀਤਾ। ਜ਼ਿਕਰਯੋਗ ਹੈ ਪਿੰਡ ਕੋਠਾ ਗੁਰੂ ਗਿੱਲ ਰੌਂਤਾ ਦਾ ਸਹੁਰਾ...
Advertisement
ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਿਲ ਹੋਏ ਗੀਤਕਾਰ ਅਤੇ ਲੇਖਕ ਗਿੱਲ ਰੌਂਤਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂ ਵਿੱਚ ਇਕੱਠ ਕੀਤਾ। ਜ਼ਿਕਰਯੋਗ ਹੈ ਪਿੰਡ ਕੋਠਾ ਗੁਰੂ ਗਿੱਲ ਰੌਂਤਾ ਦਾ ਸਹੁਰਾ ਪਿੰਡ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਗਿੱਲ ਰੌਂਤਾ ਨੇ ਕਿਹਾ ਕਿ ਵਾਰਿਸ ਪੰਜਾਬ ਨਸ਼ਿਆਂ ਦੀ ਰੋਕਥਾਮ ਅਤੇ ਸੂਬੇ ਦੇ ਹਾਲਾਤ ਬਦਲਣ ਲਈ ਫ਼ਿਕਰਮੰਦ ਹੈ। ਪੰਜਾਬ ਨੂੰ ਬਚਾਉਣ ਲਈ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵਾਰਿਸ ਪੰਜਾਬ ਦਾ ਸਾਥ ਦਿੱਤਾ ਜਾਵੇ। ਸ੍ਰੀ ਰੌਂਤਾ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਤੇ ਬਾਕੀ ਪਾਰਟੀਆਂ ਸਿਆਸਤ ਕਰ ਰਹੀਆਂ ਹਨ ਪਰ ਅੰਮ੍ਰਿਤਪਾਲ ਸਿੰਘ ਨੇ ਸਿੱਖੀ ਦਾ ਪ੍ਰਚਾਰ ਕਰਦੇ ਹੋਏ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਗੁਰੂ ਲੜ ਲਾਇਆ। ਇਸ ਮੌਕੇ ਸੰਦੀਪ ਕੌਰ ਖ਼ਾਲਸਾ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
Advertisement
Advertisement
Advertisement
×

