ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ੂਟਰ ਨੂੰ ਪਨਾਹ ਦੇਣ ਦੇ ਦੋਸ਼ ’ਚ ਲੜਕੀ ਗ੍ਰਿਫ਼ਤਾਰ

ਅਦਾਕਾਰਾ ਤਾਨੀਆ ਦੇ ਪਿਤਾ ’ਤੇ ਗੋਲੀਆਂ ਚਲਾਉਣ ਦਾ ਮਾਮਲਾ
Advertisement

ਮਹਿੰਦਰ ਸਿੰਘ ਰੱਤੀਆਂ

ਮੋਗਾ, 8 ਜੁਲਾਈ

Advertisement

ਕੋਟ ਈਸੇ ਖਾਂ ਵਿਚ ਹਰਬੰਸ ਨਰਸਿੰਗ ਹੋਮ ਦੇ ਮਾਲਕ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਨੂੰ ਪਨਾਹ ਦੇਣ ਦੇ ਦੋਸ਼ ਹੇਠ ਪੁਲੀਸ ਨੇ ਐੱਮਐੱਸਸੀ ਦੀ ਵਿਦਿਆਰਥਣ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਪੀ (ਡੀ) ਡਾ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਅਨਿਲ ਕੰਬੋਜ ਉੱਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਗੁਰਮਨਦੀਪ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਹੇਠ ਸਰਹਿੰਦ ਨੇੜਲੇ ਪਿੰਡ ਦੀ ਰਹਿਣ ਵਾਲੀ ਐੱਮਐੱਸਸੀ ਦੀ ਵਿਦਿਆਰਥਣ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਲੜਕੀ ਸ਼ੂਟਰ ਗੁਰਮਨਦੀਪ ਸਿੰਘ ਦੀ ਮਿੱਤਰ ਹੈ ਅਤੇ ਉਹ ਵਾਰਦਾਤ ਨੂੰ ਅੰਜਾਮ ਦੇਣ ਬਾਅਦ ਇਸ ਲੜਕੀ ਕੋਲ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਡਾ. ਅਨਿਲ ਕੰਬੋਜ ਉੱਤੇ ਹਮਲਾ ਕਰਨ ਦੇ ਦੋਸ਼ ਹੇਠ ਗੁਰਮਨਦੀਪ ਸਿੰਘ ਫ਼ੌਜੀ, ਗੁਰਲਾਲ ਸਿੰਘ ਉਰਫ ਗੋਲਾ ਅਤੇ ਖੁਸ਼ਪ੍ਰੀਤ ਸਿੰਘ ਉਰਫ ਖੁਸ਼ ਨਾਮਜ਼ਦ ਕੀਤੇ ਗਏ ਹਨ ਜਿਨ੍ਹਾਂ ਦਾ ਬਾਅਦ ਵਿਚ ਪੁਲੀਸ ਨਾਲ ਮੁਕਾਬਲਾ ਹੋਇਆ ਤੇ ਇਹ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਹ ਸਾਰੇ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਕੈਨੇਡਾ ਆਧਾਰਤ ਗੈਂਗਸਟਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ ਮੁਲਜ਼ਮ: ਪੁਲੀਸ

ਥਾਣਾ ਕੋਟ ਈਸੇ ਖਾਂ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਲੜਕੀ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਸਾਰੇ ਮੁਲਜ਼ਮ ਕੈਨੇਡਾ ਆਧਾਰਤ ਗੈਂਗਸਟਰ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਹਮਲਾਵਰ ਇਲਾਜ ਕਰਵਾਉਣ ਬਹਾਨੇ ਕਲੀਨਿਕ ਵਿੱਚ ਦਾਖਲ ਹੋਏ ਸਨ। ਇਸ ਦੌਰਾਨ ਇੱਕ ਜਣਾ ਡਾਕਟਰ ਨਾਲ ਗੱਲਬਾਤ ਕਰਨ ਲੱਗਾ ਤੇ ਦੂਜੇ ਨੇ ਡਾਕਟਰ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ।

Advertisement