ਅਬੋਹਰ ’ਚ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ
ਪੱਤਰ ਪ੍ਰੇਰਕ ਅਬੋਹਰ, 3 ਜੁਲਾਈ ਇਥੋਂ ਦੀ ਸ਼ਿਵ ਸ਼ਕਿਆ ਨਗਰ ਦੀ ਰਹਿਣ ਵਾਲੀ ਇੱਕ 18 ਸਾਲਾ ਮੁਟਿਆਰ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਪੁਲੀਸ ਮਾਮਲੇ...
Advertisement
ਪੱਤਰ ਪ੍ਰੇਰਕ
ਅਬੋਹਰ, 3 ਜੁਲਾਈ
Advertisement
ਇਥੋਂ ਦੀ ਸ਼ਿਵ ਸ਼ਕਿਆ ਨਗਰ ਦੀ ਰਹਿਣ ਵਾਲੀ ਇੱਕ 18 ਸਾਲਾ ਮੁਟਿਆਰ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫ਼ਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਿਤਾ ਮੋਹਨ ਲਾਲ ਨੇ ਦੱਸਿਆ ਕਿ ਅੱਜ ਤੜਕੇ ਸਾਰਾ ਪਰਿਵਾਰ ਕੰਮ ’ਤੇ ਗਿਆ ਹੋਇਆ ਸੀ। ਉਸਦੀ ਧੀ ਘਰ ’ਚ ਕੱਲੀ ਸੀ। ਉਸ ਨੂੰ ਪਤਾ ਲੱਗਿਆ ਕਿ ਉਸ ਦੀ ਧੀ ਨੇ ਘਰ ’ਚ ਫਾਹਾ ਲੈ ਲਿਆ ਹੈ। ਉਸ ਨੇ ਤੁਰੰਡ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਥੱਲੇ ਲਾਹ ਕੇ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਸੀਏ ਦੀ ਪੜ੍ਹਾਈ ਕਰ ਰਹੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਆਤਮ ਹੱਤਿਆ ਦੇ ਕਾਰਨਾਂ ਦਾ ਉਨ੍ਹਾਂ ਨੂੰ ਵੀ ਨਹੀਂ ਪਤਾ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisement