ਚਿੱਤਰਕਾਰੀ ਮੁਕਾਬਲੇ ’ਚ ਮਾਨਸਾ ਦੀਆਂ ਲੜਕੀਆਂ ਜੇਤੂ
ਸਕੂਲ ਸਿੱਖਿਆ ਵਿਭਾਗ ਵੱਲੋਂ ‘ਏਕ ਭਾਰਤ ਸ੍ਰੇਸ਼ਟ ਭਾਰਤ’ ਅਧੀਨ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ ’ਤੇ ਆਧਾਰਤ ਜ਼ਿਲ੍ਹਾ ਪੱਧਰੀ ਲੋਕ ਨਾਚ ਅਤੇ ਚਿੱਤਰਕਾਰੀ ਮੁਕਾਬਲੇ ਰੋਇਲ ਗਰੁੱਪ ਆਫ ਕਾਲਜ ਬੋੜਾਵਾਲ (ਮਾਨਸਾ) ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ...
Advertisement
ਸਕੂਲ ਸਿੱਖਿਆ ਵਿਭਾਗ ਵੱਲੋਂ ‘ਏਕ ਭਾਰਤ ਸ੍ਰੇਸ਼ਟ ਭਾਰਤ’ ਅਧੀਨ ਆਂਧਰਾ ਪ੍ਰਦੇਸ਼ ਦੇ ਸੱਭਿਆਚਾਰ ’ਤੇ ਆਧਾਰਤ ਜ਼ਿਲ੍ਹਾ ਪੱਧਰੀ ਲੋਕ ਨਾਚ ਅਤੇ ਚਿੱਤਰਕਾਰੀ ਮੁਕਾਬਲੇ ਰੋਇਲ ਗਰੁੱਪ ਆਫ ਕਾਲਜ ਬੋੜਾਵਾਲ (ਮਾਨਸਾ) ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੁੜੀਆਂ) ਮਾਨਸਾ ਦੀਆਂ ਵਿਦਿਆਰਥਣਾਂ ਛਾਈਆਂ, ਜਿਨ੍ਹਾਂ ਦਾ ਸਵੇਰ ਦੀ ਸਭਾ ਦੌਰਾਨ ਸਕੂਲ ਵਿੱਚ ਵਿਸ਼ੇਸ ਸਨਮਾਨ ਕੀਤਾ ਗਿਆ। ਸਕੂਲ ਦੇ ਸਟੇਟ ਐਵਾਰਡੀ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਦੱਸਿਆ ਕਿ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਲੋਕ ਨਾਚ ਦੇ ਜੂਨੀਅਰ ਗਰੁੱਪ ਵਿੱਚੋਂ ਪਹਿਲਾ ਸਥਾਨ, ਵਿਦਿਆਰਥਣ ਚਾਂਦਨੀ ਨੇ ਲੋਕ ਨਾਚ ਦੇ ਸੀਨੀਅਰ ਗਰੁੱਪ ਵਿੱਚੋਂ ਦੂਸਰਾ ਸਥਾਨ ਅਤੇ ਵਿਦਿਆਰਥਣ ਸ਼ਰਨਜੀਤ ਕੌਰ ਨੇ ਚਿੱਤਰਕਾਰੀ ਦੇ ਸੀਨੀਅਰ ਗਰੁੱਪ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਨਰਿੰਦਰ ਸਿੰਘ, ਗੁਰਸਿਮਰ ਕੌਰ, ਪਰਮਜੀਤ ਕੌਰ, ਪੁਨੀਤਇੰਦਰ ਕੌਰ ਅਤੇ ਜੋਤੀ ਵਰਮਾ ਵੀ ਮੌਜੂਦ ਸਨ।
Advertisement
Advertisement
