ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ 1 ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ ’ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ ਅਤੇ ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ।