ਗੋਬਿੰਦ ਸਕੂਲ ਦੀ ਖਿਡਾਰਨ ਨੇ ਮੁੱਕੇਬਾਜ਼ੀ ’ਚ ਤਗ਼ਮਾ ਜਿੱਤਿਆ
ਇੱਥੋਂ ਦੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਗੋਲਡ ਮੈਡਲ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਖਿਡਾਰਨ ਦਾ ਅੱਜ ਭਦੌੜ ਵਿੱਚ ਵੱਖ-ਵੱਖ ਥਾਂਵਾ ’ਤੇ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਪੀ...
ਇੱਥੋਂ ਦੇ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਗੋਲਡ ਮੈਡਲ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਖਿਡਾਰਨ ਦਾ ਅੱਜ ਭਦੌੜ ਵਿੱਚ ਵੱਖ-ਵੱਖ ਥਾਂਵਾ ’ਤੇ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਪੀ ਕੇ ਠਾਕੁਰ ਅਤੇ ਸਕੂਲ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਆਈਐੱਸਸੀ ਬੋਰਡ ਦੀ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ (ਅੰਡਰ-17) ਜੱਬਲਪੁਰ (ਮੱਧ ਪ੍ਰੇਦਸ਼) ’ਚ ਕਰਵਾਈ ਗਈ ਸੀ। ਇਸ ਵਿਚ ਕੋਚ ਦਵਿੰਦਰ ਸਿੰਘ ਦੀ ਅਗਵਾਈ ਹੇਠ 9 ਖਿਡਾਰੀਆਂ ਨੇ ਭਾਗ ਲਿਆ ਸੀ ਜਿਸ ਵਿਚ ਗੁਨਤਾਸ ਕੌਰ ਨੇ ਸੋਨ ਤਗ਼ਮਾ ਜਿੱਤ ਕੇ ਰਿਕਾਰਡ ਵੀ ਬਣਾਇਆ ਹੈ। ਇਸ ਤੋਂ ਇਲਾਵਾ ਸਕੂਲ ਦੇ ਖਿਡਾਰੀਆਂ ਨੇ ਤਿੰਨ ਚਾਂਦੀ ਅਤੇ 4 ਕਾਂਸੀ ਦੇ ਤਗ਼ਮੇ ਜਿੱਤੇ। ਸਕੂਲ ਦੇ ਖਿਡਾਰੀਆਂ ਨੂੰ ਅੱਜ ਖੁੱਲ੍ਹੀ ਜੀਪ ਰਾਹੀਂ ਸ਼ਹੀਦ ਭਗਤ ਸਿੰਘ ਚੌਕ ਲਿਆਂਦਾ ਗਿਆ। ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਗੁਪਤਾ ਨੇ ਆਪਣੇ ਸਾਥੀਆਂ ਸਮੇਤ ਗੁਨਤਾਸ ਕੌਰ ਦਾ ਸਨਮਾਨ ਕਰਦਿਆਂ ਕਿਹਾ ਕਿ ਇਸ ਨਾਲ ਹੋਰ ਬੱਚਿਆਂ ਨੂੰ ਵੀ ਖੇਡਾਂ ਦੀ ਚਿਣਗ ਲੱਗੇਗੀ।